24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-24 ਸਤੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ‘ਚ ਨਸ਼ਾ ਮੁਕਤੀ ਯਾਤਰਾ ਦੇ ਪਹੁੰਚਣ ਸਬੰਧੀ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਨਸ਼ਾ ਮੁਕਤੀ ਯਾਤਰਾ ਦੇ ਸਵਾਗਤ, ਵਰਕਰਾਂ ਦੀ ਸ਼ਮੂਲੀਅਤ, ਪ੍ਰੋਗਰਾਮ ਦੇ ਪ੍ਰਬੰਧਾਂ ਅਤੇ ਯਾਤਰਾ ਦੇ ਰੂਟ ਬਾਰੇ ਚਰਚਾ ਕੀਤੀ ਗਈ ਅਤੇ ਵੱਖ-ਵੱਖ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-24 ਸਤੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ‘ਚ ਨਸ਼ਾ ਮੁਕਤੀ ਯਾਤਰਾ ਦੇ ਪਹੁੰਚਣ ਸਬੰਧੀ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਨਸ਼ਾ ਮੁਕਤੀ ਯਾਤਰਾ ਦੇ ਸਵਾਗਤ, ਵਰਕਰਾਂ ਦੀ ਸ਼ਮੂਲੀਅਤ, ਪ੍ਰੋਗਰਾਮ ਦੇ ਪ੍ਰਬੰਧਾਂ ਅਤੇ ਯਾਤਰਾ ਦੇ ਰੂਟ ਬਾਰੇ ਚਰਚਾ ਕੀਤੀ ਗਈ ਅਤੇ ਵੱਖ-ਵੱਖ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮੀਟਿੰਗ ‘ਚ ਬੁਲਾਰਿਆਂ ਨੇ ਵਰਕਰਾਂ ਨੂੰ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਪ੍ਰਤੀ ਇੱਕਜੁੱਟ ਹੋ ਕੇ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਇਕ ਸਿਹਤਮੰਦ ਅਤੇ ਮਜ਼ਬੂਤ ਸਮਾਜ ਦਾ ਨਿਰਮਾਣ ਕਰਨਾ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਡੀ.ਐਸ. ਬਾਗੀ, ਵਿਨੋਦ ਪਰਮਾਰ, ਭਾਰਤ ਭੂਸ਼ਣ ਵਰਮਾ, ਰਮੇਸ਼ ਠਾਕੁਰ, ਸ਼ਿਵਮ ਓਹਰੀ, ਪੰਡਿਤ ਰਾਜਨ ਸ਼ਰਮਾ, ਅਰਚਨਾ ਵਰਮਾ, ਅਰੁਣੇਸ਼ ਕਪੂਰ, ਭਾਵੇਸ਼ ਧਵਨ, ਦੀਪਕ, ਮਨਦੀਪ ਭੋਗਲ, ਮਨੀਸ਼ ਸ਼ਰਮਾ, ਗੌਰਵ ਸ਼ਰਮਾ, ਨਿਤੀਸ਼ ਵਰਮਾ, ਪਵਨ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਲੇਅ ਵੇਅ ਮਾਡਲ ਸਕੂਲ ’ਚ ਨਸ਼ਿਆਂ ਖ਼ਿਲਾਫ਼ ਮੁਕਾਬਲੇ ਕਰਵਾਏ ਅਗਲੀ ਖ਼ਬਰ 21 ਵੀਂ ਪੰਜਾਬ ਸਟੇਟ ਸੈਕਿੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਸੀ.ਆਰ.ਪੀ.ਐੱਫ. ਜਲੰਧਰ ਨੇ ਜਿੱਤਿਆ
Ad Position 24