24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਾ. ਇਸ਼ਾਂਕ ਕੁਮਾਰ ਨੇ ਸਲੇਮਪੁਰ ’ਚ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਪਿੰਡ ਸਲੇਮਪੁਰ ਵਿਖੇ ਉਦਘਾਟਨ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਰਾਜ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਵੱਡਾ ਹੁਲਾਰਾ ਦਿੱਤਾ, ਜਿਸ ਸਦਕਾ ਸੂਬੇ ਵਿਚ ਖੇਡ ਸੱਭਿਆਚਾਰ ਹੋਰ ਮਜ਼ਬੂਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਪਿੰਡ ਸਲੇਮਪੁਰ ਵਿਖੇ ਉਦਘਾਟਨ ਕਰਦਿਆਂ ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਰਾਜ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਵੱਡਾ ਹੁਲਾਰਾ ਦਿੱਤਾ, ਜਿਸ ਸਦਕਾ ਸੂਬੇ ਵਿਚ ਖੇਡ ਸੱਭਿਆਚਾਰ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਵੀ ਸੂਬੇ ਦੇ ਹਰ ਕੋਨੇ ਵਿਚ ਹੇਠਲੇ ਪੱਧਰ ਤੱਕ ਹਰ ਉਮਰ ਵਰਗ ਦੇ ਚਾਹਵਾਨ ਖਿਡਾਰੀਆਂ ਨੂੰ ਆਪਣੀਆਂ ਪਸੰਦੀਦਾ ਖੇਡਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ‘ਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਕਦ ਇਨਾਮ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕ੍ਰਿਕਟਰ ਹਰਮਨਪ੍ਰੀਤ ਕੌਰ, ਜਿਸ ਦੀ ਕਪਤਾਨੀ ਵਿਚ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਅਨ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਹੈ, ਨੂੰ ਵੀ ਇਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਬਲਾਕ ਪੱਧਰਾ ਮੁਕਾਬਲਿਆਂ ਵਿਚ ਭਾਗ ਲੈ ਰਹੇ ਪੁਰਹੀਰਾਂ, ਮਾਨਾ, ਅੱਤੋਵਾਲ, ਪਿਆਲਾਂ ਅਤੇ ਸ਼ੇਰਗੜ੍ਹ ਕਲਸਟਰ ਦੇ ਖਿਡਾਰੀਆਂ ਨੂੰ ਪੁਰੀ ਖੇਡ ਅਤੇ ਅਨੁਸ਼ਾਸਨ ਨਾਲ ਖੇਡਣ ਲਈ ਪ੍ਰੇਰਦਿਆਂ ਕਿਹਾ ਕਿ ਖੇਡਾਂ ਜੀਵਨ ਦਾ ਅਨਿੱਖੜਵਾਂ ਅੰਗ ਹਨ, ਜਿਸ ਨੂੰ ਹਰ ਨੌਜਵਾਨ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਨਾ ਨੂੰ ਯਕੀਨੀ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 27 ਨੂੰ ਅਗਲੀ ਖ਼ਬਰ ਪਲੇਅ ਵੇਅ ਮਾਡਲ ਸਕੂਲ ’ਚ ਨਸ਼ਿਆਂ ਖ਼ਿਲਾਫ਼ ਮੁਕਾਬਲੇ ਕਰਵਾਏ
Ad Position 24