23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਤਮਾ ਸਕੀਮ ਅਧੀਨ ਪਿੰਡ ਛਦੌੜੀ ਵਿਖੇ ਫੀਲਡ-ਡੇਅ ਮਨਾਇਆ

ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਾ.

Ad Position 21
No active advertisement
ਅਜੀਤ ਡੈਸਕ 24-09-2026
ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਸਿਖਲਾਈ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਪਿੰਡ ਛਦੌੜੀ ਵਿਖੇ ਸਰਦਾਰ ਹਰਬੰਸ ਸਿੰਘ ਦੇ ਫਾਰਮ ‘ਤੇ ਮੱਕੀ ਦੀ ਫਸਲ ਤੇ ਫੀਲਡ-ਡੇ ਮਨਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਮੱਕੀ ਦੀ ਫਸਲ ਦੀ ਕਾਸਤ ਕਰਨ ਵਾਲੇ ਕਿਸਾਨਾਂ ਨੂੰ 17500 ਰੁਪਏ ਪ੍ਰਤੀ ਹੈਕਟਰ ਦੇ ਹਿਸਾਬ ਨਾਲ ਰਾਸ਼ੀ ਮੁਹਈਆ ਕਰਵਾਈ ਜਾਵੇਗੀ। ਜਿਨ੍ਹਾਂ ਕਿਸਾਨ ਵੀਰਾਂ ਨੇ ਮੱਕੀ ਦੀ ਫਸਲ ਦੀ ਬਿਜਾਈ ਕੀਤੀ ਸੀ, ਉਹਨਾਂ ਦੀ ਵਿਭਾਗ ਵੱਲੋਂ ਦੋ ਵਾਰ ਮੱਕੀ ਦੀ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਾ. ਸੁਰਿੰਦਰ ਕੁਮਾਰ ਨੇ ਤੇਲ ਬੀਜ ਫਸਲਾਂ ਨੂੰ ਬੀਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਨੀਤਨ ਖੇਤੀਬਾੜੀ ਅਫਸਰ ਸੜੋਆ ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਕਣਕ ਦੀਆਂ ਕਿਸਮਾਂ ਬੀਜ ਸੋਧ ਅਤੇ ਦਵਾਈਆਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ। ਇਸ ਮੌਕੇ ਸੁਰਿੰਦਰ ਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸੜੋਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਦੀ ਕਟਾਈ ਕਰਨ ਉਪਰੰਤ ਉਸ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਸਗੋਂ ਉਸ ਨੂੰ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਖੇਤਾਂ ਵਿੱਚ ਹੀ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਵਰਿੰਦਰ ਪਾਲ ਖੇਤੀਬਾੜੀ ਵਿਸਥਾਰ ਅਫਸਰ ਸੜੋਆ ਨੇ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸੰਬੰਧੀ ਵਿਸਥਾਰ ਨਾਲ ਚਾਂਨਣਾ ਪਾਇਆ। ਇਸ ਮੌਕੇ ਰਜਿੰਦਰ ਪਾਲ ਖੇਤੀਬਾੜੀ ਵਿਸਥਾਰ ਅਫਸਰ ਸੜੋਆ ਨੇ ਫਾਰਮਰ ਆਈ.ਡੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਪਿੰਡ ਦੇ ਸਾਬਕਾ ਸਰਪੰਚ ਤੇਲੂ ਰਾਮ ਨੇ ਆਏ ਹੋਏ ਖੇਤੀ ਮਾਹਰਾਂ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਕਿਸਾਨਾਂ ਨੂੰ ਕਿਹਾ ਕਿ ਵਿਭਾਗ ਵੱਲੋਂ ਦੱਸੀਆਂ ਗਈਆਂ ਤਕਨੀਕੀ ਜਾਣਕਾਰੀਆਂ ਨੂੰ ਅਪਣਾ ਕੇ ਆਪਣੀ ਖੇਤੀ ਆਮਦਨ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਕਸ਼ਮੀਰ ਸਿੰਘ ਸਾਬਕਾ ਸਰਪੰਚ, ਜਤਿੰਦਰ ਸਿੰਘ, ਗੋਪਾਲ ਸਿੰਘ, ਜਗਤਾਰ ਸਿੰਘ, ਗੁਰਚਰਨ ਸਿੰਘ ਭਾਰਾਪੁਰ, ਪਰਮਿੰਦਰ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ, ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ. ਕਾਲਜ ਆਫ ਫਾਰਮੇਸੀ ਦੀ ਸੁਮੈਨਿਕਾ ਰਾਏ ਆਈ ਅੱਵਲ ਅਗਲੀ ਖ਼ਬਰ ਬਲਾਚੌਰ ਵਿਖੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ
Ad Position 24