24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ’ਤੇ ਨਵਾਂਸ਼ਹਿਰ ’ਚ ਕਰਵਾਇਆ ਸਮਾਗਮ

ਨਵਾਂਸ਼ਹਿਰ, 24 ਸਤੰਬਰ (ਜਸਬੀਰ ਸਿੰਘ ਨੂਰਪਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀ ਲੜੀ ਤਹਿਤ ਸਥਾਨਕ ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 25-09-2026
ਨਵਾਂਸ਼ਹਿਰ, 24 ਸਤੰਬਰ (ਜਸਬੀਰ ਸਿੰਘ ਨੂਰਪਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀ ਲੜੀ ਤਹਿਤ ਸਥਾਨਕ ਸਰਕਾਰੀ ਆਈ.ਟੀ.ਆਈ. ਗਰਾਊਂਡ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ 500 ਡਰੋਨਾਂ ਰਾਹੀਂ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਦਰਸ਼ਨ ਦੀ ਬੇਹੱਦ ਖੂਬਸੂਰਤ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਵੇਖਿਆ। ਆਈ.ਟੀ.ਆਈ. ਗਰਾਊਂਡ ਵਿਖੇ ਹੋਏ ਸ਼ਾਨਦਾਰ ਡਰੋਨ ਸ਼ੋਅ ਨੇ ਅਸਮਾਨ ਨੂੰ ਰੌਸ਼ਨ ਕਰਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਡਿਜੀਟਲ ਤਕਨੀਕ ਰਾਹੀਂ ਪੇਸ਼ ਕੀਤਾ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਗੁਰੂ ਜੀ ਦੇ ਬਰਾਬਰਤਾ, ਭਾਈਚਾਰੇ, ਦਇਆ, ਸਮਾਜਿਕ ਨਿਆਂ ਅਤੇ ਮਾਨਵੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਮਨਮੋਹਕ ਢੰਗ ਨਾਲ ਦਰਸਾਇਆ ਗਿਆ। ਇਸ ਵਿੱਚ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਘਟਨਾਵਾਂ, ਸਾਖੀਆਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਸਮੇਤ ਨਿਆਂਇਕ, ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬਾ ਭਰ ਵਿੱਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਤਾਰ ਡਰੋਨ ਸ਼ੋਅ, ਡਾਕੂਮੈਂਟਰੀ, ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਗੁਰੂ ਜੀ ਦੇ ਜੀਵਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ। ਰੌਬੀ ਕੰਗ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਉਂਦਿਆਂ ਆਧੁਨਿਕ ਮਾਧਿਅਮਾਂ ਰਾਹੀਂ ਗੁ ਰੂ ਜੀ ਦੇ ਸਰਬ-ਸਾਂਝੇ ਦਰਸ਼ਨ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਅਮਨਜੋਤ ਕੌਰ, ਸਹਾਇਕ ਕਮਿਸ਼ਨਰ ਰਮਨਜੀਤ, ਤਹਿਸੀਲਦਾਰ ਗੁਰਮੁਖ ਸਿੰਘ, ਲਲਿਤ ਮੋਹਨ ਪਾਠਕ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਰਾਗੀ ਭਾਈ ਡਾ. ਹਰਮਿੰਦਰ ਸਿੰਘ ਖੈਰਾ ਢਾਡੀ ਜੱਥੇ ਨੇ ਗੁਰਬਾਣੀ ਦੇ ਸ਼ਬਦਾਂ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਬਾਈਪਾਸ ਸੁੱਜੋਵਾਲ ਖੂਨੀ ਕੱਟ ਦੇ ਨਜ਼ਦੀਕ ਸਕੂਟਰ ਅਤੇ ਗੱਡੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੋ ਵਿਅਕਤੀਆਂ ਦੀ ਮੌਤ... ਅਗਲੀ ਖ਼ਬਰ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਨ ਦੀ ਮੰਗ ਰਘੂਨਾਥ ਮੰਦਿਰ ਵਿਖੇ ਹੋਈ ਮੀਟਿੰਗ
Ad Position 24