25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰਬਾਣੀ ਤੋਂ ਸਾਨੂੰ ਮਨੁੱਖਾ ਜੀਵਨ ਜਿਉਣ ਦੀ ਜਾਂਚ ਮਿਲਦੀ ਹੈ-ਗਿਆਨੀ ਹਰਬੰਸ ਸਿੰਘ

ਸੜੋਆ, 24 ਸਤੰਬਰ (ਬਲਵਿੰਦਰ ਨਾਨੋਵਾਲੀਆ) - ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਖੁਰਦਾਂ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਗਏ। ਅਰੰਭੇ ਪਾਠ ਦੇ ਭੋਗ ਉਪਰੰਤ ਗਿਆਨੀ ਹਰਬੰਸ ਸਿੰਘ, ਸੁਖਦੇਵ ਸਿੰਘ ਸੈਕਟਰੀ ਅਤੇ ਕੈਪਟਨ ਤਰਸੇਮ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਗੁਰਬਾਣੀ ਸਾਨੂੰ ਮਨੁੱਖਾ ਜੀਵਨ ਜੀਉਣ ਦੀ ਜਾਂਚ ਸਿਖਾਉਂਦੀ ਹੈ।

Ad Position 21
No active advertisement
ਅਜੀਤ ਡੈਸਕ 25-09-2026
ਸੜੋਆ, 24 ਸਤੰਬਰ (ਬਲਵਿੰਦਰ ਨਾਨੋਵਾਲੀਆ) - ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਖੁਰਦਾਂ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਗਏ। ਅਰੰਭੇ ਪਾਠ ਦੇ ਭੋਗ ਉਪਰੰਤ ਗਿਆਨੀ ਹਰਬੰਸ ਸਿੰਘ, ਸੁਖਦੇਵ ਸਿੰਘ ਸੈਕਟਰੀ ਅਤੇ ਕੈਪਟਨ ਤਰਸੇਮ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਗੁਰਬਾਣੀ ਸਾਨੂੰ ਮਨੁੱਖਾ ਜੀਵਨ ਜੀਉਣ ਦੀ ਜਾਂਚ ਸਿਖਾਉਂਦੀ ਹੈ। ਇਸ ਕਰਕੇ ਸਮੂਹ ਸੰਗਤਾਂ ਨੂੰ ਆਪਣੇ ਦੁਨਿਆਵੀ ਕੰਮਾਂ ਦੇ ਨਾਲ-ਨਾਲ ਰੋਜ਼ਾਨਾ ਕੁਝ ਸਮਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜਰੂਰ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਨਾਲ ਇਨਸਾਨ ਦੇ ਮਨ ਨੂੰ ਮਾਨਸਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿਚ ਗੁਰੂਆਂ, ਸੰਤਾਂ, ਭਗਤਾਂ ਤੇ ਹੋਰ ਮਹਾਂਪੁਰਸ਼ਾਂ ਦੀ ਬਾਣੀ ਹੈ, ਜੋ ਸਾਡੇ ਲਈ ਰਾਹਦਸੇਰਾ ਬਣ ਕੇ ਸਾਨੂੰ ਸਹੀ ਮਾਰਗ ਦਿਖਾ ਰਹੀ ਹੈ। ਇਸ ਕਰਕੇ ਸਾਨੂੰ ਪ੍ਰਭੂ ਸਿਮਰਨ ਅਤੇ ਨਿਤ ਨੇਮਾ ਵਲ ਵਿਸ਼ੇਸ਼ ਧਿਆਨ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਰੇ ਦੁੱਖਾਂ ਦੀ ਦਵਾਈ ਹੈ, ਅਗਰ ਅਸੀ ਗੁਰਬਾਣੀ ਨਾਲ ਜੁੜੇ ਰਹਾਂਗੇ, ਤਾਂ ਸਾਡਾ ਸਰੀਰ ਰੋਗ ਰਹਿਤ ਹੋ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪਿੰਡ ਖੁਰਦਾਂ ਦੇ ਵਿਦਿਆਰਥੀਆਂ ਦੇ ਕੀਤਰਨੀ ਜਥੇ ਨੇ ਵੀ ਹਾਜ਼ਰੀਆਂ ਲਗਾਈਆਂ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਲਧਾਣਾ ਉੱਚਾ ਵਿਖੇ ਸੰਗਤਾਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਰੈਲ ਬਰਾਮਦ ’ਚ ਚਾਰ ਟਰੈਕਟਰ-ਟਰਾਲੀਆਂ ਅਤੇ ਇੱਕ ਜੇ.ਸੀ.ਬੀ ਨਾਜਾਇਜ਼ ਮਾਈਨਿੰਗ ਸੰਬੰਧੀ ਕਾਬੂ
Ad Position 24