ਵਿਸ਼ੇਸ਼ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਲਧਾਣਾ ਉੱਚਾ ਵਿਖੇ ਸੰਗਤਾਂ ਦੀ ਮੀਟਿੰਗ
ਬੰਗਾ, 24 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 4 ਅਕਤੂਬਰ ਦਿਨ ਐਤਵਾਰ ਨੂੰ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੌਰਾ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਪਿੰਡ ਲਧਾਣਾ ਉੱਚਾ ਵਿਖੇ ਸੇਵਾਦਾਰ ਸ.
ਬੰਗਾ, 24 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 4 ਅਕਤੂਬਰ ਦਿਨ ਐਤਵਾਰ ਨੂੰ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੌਰਾ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਪਿੰਡ ਲਧਾਣਾ ਉੱਚਾ ਵਿਖੇ ਸੇਵਾਦਾਰ ਸ. ਸੁਖਵਿੰਦਰ ਸਿੰਘ ਰਾਜਾ ਪੰਚ ਲਧਾਣਾ ਉੱਚਾ ਦੇ ਗ੍ਰਹਿ ਵਿਖੇ ਪਿੰਡ ਨੌਰਾ ਅਤੇ ਪਿੰਡ ਲਧਾਣਾ ਉੱਚਾ ਦੇ ਸੇਵਾਦਾਰਾਂ ਦੀ ਹੋਈ ਮੀਟਿੰਗ ਵਿੱਚ ਸਮੂਹ ਸੇਵਾਵਾਰਾਂ ਨੇ ਸਾਂਝੇ ਤੌਰ ’ਤੇ ਦਿੱਤੀ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ, ਸੰਤ ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਅਤੇ ਅਸ਼ੀਰਵਾਦ ਸਦਕਾ ਹੋ ਰਹੇ ਇਸ ਸਮਾਗਮ ਸਬੰਧੀ ਸੇਵਾਦਾਰਾਂ ਨੇ ਅੱਗੇ ਦੱਸਿਆ ਕਿ ਇਹ ਸਮਾਗਮ ਨੌਰਾ ਵਿਖੇ ਸ਼ਾਮ 6 ਤੋਂ ਰਾਤ 9 ਵਜੇ ਤੱਕ ਹੋਣਗੇ। ਇਸ ਮੀਟਿੰਗ ਵਿੱਚ ਨੌਰਾ ਪਿੰਡ ਤੋਂ ਸੁਖਜਿੰਦਰ ਸਿੰਘ ਨੌਰਾ, ਸ. ਸਤਵਿੰਦਰ ਸਿੰਘ ਨੌਰਾ, ਸ. ਸੁੱਚਾ ਸਿੰਘ, ਰਵਿੰਦਰ ਸਿੰਘ, ਸ. ਜਸਵਿੰਦਰ ਸਿੰਘ ਅਤੇ ਪਿੰਡ ਲਧਾਣਾ ਉੱਚਾ ਤੋਂ ਸ. ਅਜੀਤ ਸਿੰਘ, ਡਾ. ਅਮਰੀਕ ਸਿੰਘ ਸੋਢੀ, ਸ. ਸੁਖਵਿੰਦਰ ਸਿੰਘ ਰਾਜਾ ਪੰਚ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ ਕਾਕਾ, ਸੁਰਿੰਦਰ ਸਿੰਘ, ਸ. ਹਰਜਿੰਦਰ ਸਿੰਘ ਬਿੱਲਾ, ਗਿ. ਕੇਵਲ ਸਿੰਘ, ਇੰਦਰਜੀਤ ਸਿੰਘ ਸਾਬਕਾ ਪੰਚ, ਜਸਪ੍ਰੀਤ ਸਿੰਘ ਜੱਸਾ, ਕਾਕਾ ਗੁਰਪ੍ਰੀਤ ਸਿੰਘ ਅਤੇ ਕਾਕਾ ਸੰਦੀਪ ਸਿੰਘ ਆਦਿ ਹਾਜ਼ਰ ਸਨ।