25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਰਾਜਾ ਸਾਹਿਬ ਜੀ ਦੀ ਬਰਸੀ ਸੰਬੰਧੀ ਪਿੰਡ ਗੋਸਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 24 ਸਤੰਬਰ (ਕਰਮ ਲਧਾਣਾ, ਧਰਮਵੀਰ ਪਾਲ) - ਪਿੰਡ ਗੋਸਲਾਂ ਵਿਖੇ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਮੰਜੀ ਸਾਹਿਬ ਪਿੰਡ ਗੋਸਲਾਂ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਪੰਚਾਇਤ ਅਤੇ ਐਨ.

Ad Position 21
No active advertisement
ਅਜੀਤ ਡੈਸਕ 25-09-2026
ਬੰਗਾ, 24 ਸਤੰਬਰ (ਕਰਮ ਲਧਾਣਾ, ਧਰਮਵੀਰ ਪਾਲ) - ਪਿੰਡ ਗੋਸਲਾਂ ਵਿਖੇ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਮੰਜੀ ਸਾਹਿਬ ਪਿੰਡ ਗੋਸਲਾਂ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਪੰਚਾਇਤ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੀ ਅਰੰਭਤਾ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਜਿਸਦੇ ਅਰੰਭ ਵਿੱਚ ਪੰਜਾਬ ਦੇ ਉੱਘੇ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕਾਂ ਨੇ ਗੁਰਬਾਣੀ - ਵਿਚਾਰਾਂ ਅਤੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਜੀਵਨ ਅਤੇ ਇਤਿਹਾਸ ਸਬੰਧੀ ਵਿਚਾਰਧਾਰਾ ਸੁਣਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ 55 ਯੂਨਿਟ ਖੂਨਦਾਨ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਈਸ ਚੇਅਰਮੈਨ ਵਾਟਰ ਰਿਸੋਰਸ ਵਿਭਾਗ ਪੰਜਾਬ ਨੇ ਕਿਹਾ ਕਿ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਨੇ ਸਾਰੇ ਇਲਾਕੇ ਦੀਆਂ ਸੰਗਤਾਂ ’ਤੇ ਆਪਣੀ ਕਿਰਪਾ ਵਰਸਾਈ ਹੈ ਜਿਸ ਕਰਕੇ ਹਰ ਕਿਸੇ ਦੀ ਲੋੜ ਅਤੇ ਕੰਮ ਰਾਸ ਆਉਂਦੇ ਹਨ। ਅਸੀਂ ਸਾਰੇ ਭਾਗਾਂ ਵਾਲੇ ਹਾਂ। ਇਸ ਮੌਕੇ ਸੰਗਤਾਂ ਵਿੱਚ ਚਰਨਜੀਤ ਸਿੰਘ ਪ੍ਰਧਾਨ, ਕੁਲਵੰਤ ਸਿੰਘ ਸਰਪੰਚ, ਸਤਨਾਮ ਸਿੰਘ, ਮਨਜੀਤ ਸਿੰਘ ਗੋਸਲ, ਕੁਲਵੀਰ ਸਿੰਘ ਪਾਬਲਾ, ਮਲਕੀਤ ਸਿੰਘ ਭੰਗੂ, ਬਲਿਹਾਰ ਸਿੰਘ ਮਾਨ, ਸਾਗਰ ਅਰੋੜਾ, ਗੁਰਵਿੰਦਰ ਸਿੰਘ ਕੱਟ, ਜਗਜੀਤ ਸਿੰਘ ਬਲਾਕੀਪੁਰ ਅਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨਘਾਟ ਨੇੜੇ ਝਾੜੀਆਂ ’ਚੋਂ ਮਿਲਿਆ ਮੋਟਰਸਾਈਕਲ ਅਗਲੀ ਖ਼ਬਰ ਸਤਲੋਕ ਧਾਮ ਰੱਤੇਵਾਲ ਵਿਖੇ ਭਲਕੇ ਨੂੰ ਲੱਗੇਗਾ ਖੂਨਦਾਨ ਤੇ ਮੁਫ਼ਤ ਅੱਖਾਂ-ਦੰਦਾਂ ਦਾ ਜਾਂਚ ਕੈਂਪ
Ad Position 24