25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਵੀਨ ਚੌਧਰੀ ਆਦੋਆਣਾ ਨੇ ਦਿੱਲੀ ਵਿਖੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਕਾਠਗੜ੍ਹ , 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਪੰਜਾਬ ਯੂਥ ਕਾਂਗਰਸ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਦੀ ਸਮੁੱਚੀ ਯੂਥ ਕਾਂਗਰਸ ਦੀ ਟੀਮ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਨਵੀਨ ਚੌਧਰੀ ਆਦੋਆਣਾ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ। 25-09-2026
ਕਾਠਗੜ੍ਹ , 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਪੰਜਾਬ ਯੂਥ ਕਾਂਗਰਸ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਦੀ ਸਮੁੱਚੀ ਯੂਥ ਕਾਂਗਰਸ ਦੀ ਟੀਮ ਨੇ ਸ਼ਮੂਲੀਅਤ ਕੀਤੀ। ਜਿਸ ਵਿੱਚ ਹਲਕਾ ਬਲਾਚੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜਨਰਲ ਸਕੱਤਰ ਪੰਜਾਬ ਨਵੀਨ ਚੌਧਰੀ ਆਦੌਆਣਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਪੰਜਾਬ ਵਿੱਚ ਯੂਥ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਸਚਿਨ ਪਾਇਲਟ ਨੇ ਨੌਜਵਾਨ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨਵੀਨ ਚੌਧਰੀ ਆਦੌਆਣਾ ਨੇ ਕਿਹਾ ਕਿ ਉਹ ਹਲਕਾ ਬਲਾਚੌਰ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੱਲੀ ਝਿੱਕੀ ਵਿਖੇ ਸੂਰਾਪੁਰ ਰੋਡ ’ਤੇ ਬਣੇ ਪਾਰਕ ਦੀ ਸਫਾਈ ਕਰਵਾਈ ਗਈ - ਪੱਲੀ ਝਿੱਕੀ ਅਗਲੀ ਖ਼ਬਰ ਸ਼ਮਸ਼ਾਨਘਾਟ ਨੇੜੇ ਝਾੜੀਆਂ ’ਚੋਂ ਮਿਲਿਆ ਮੋਟਰਸਾਈਕਲ
Ad Position 24