ਸਿੱਖ ਇਤਿਹਾਸ ਅਤੇ ਗੁਰਬਾਣੀ ਦਾ ਅਥਾਹ ਖ਼ਜ਼ਾਨਾ ਸਾਂਭੀ ਬੈਠੇ ਹਨ ਢਾਡੀ ਸਿੰਘ-ਬਾਬਾ ਬਗੀਚੀ ਵਾਲੇ
ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ) - ਸਿੱਖ ਪੰਥ ਦੀ ਮਹਾਨ ਵਿਰਾਸਤ ਨੂੰ ਸੰਗਤਾਂ ਤੱਕ ਪਹੁੰਚਾਉਣ ਵਿੱਚ ਢਾਡੀ ਸਿੰਘਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਢਾਡੀ ਵਾਰਾਂ ਰਾਹੀਂ ਉਹ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਅਤੇ ਸਿੱਖ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਸੰਗਤਾਂ ਸਾਹਮਣੇ ਪੇਸ਼ ਕਰਦੇ ਆ ਰਹੇ ਹਨ।
ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ) - ਸਿੱਖ ਪੰਥ ਦੀ ਮਹਾਨ ਵਿਰਾਸਤ ਨੂੰ ਸੰਗਤਾਂ ਤੱਕ ਪਹੁੰਚਾਉਣ ਵਿੱਚ ਢਾਡੀ ਸਿੰਘਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਢਾਡੀ ਵਾਰਾਂ ਰਾਹੀਂ ਉਹ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਅਤੇ ਸਿੱਖ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਸੰਗਤਾਂ ਸਾਹਮਣੇ ਪੇਸ਼ ਕਰਦੇ ਆ ਰਹੇ ਹਨ। ਢਾਡੀ ਸਿੰਘਾਂ ਦੀਆਂ ਵਾਰਾਂ ਵਿੱਚ ਸਿੱਖ ਇਤਿਹਾਸ ਦੇ ਅਨੇਕਾਂ ਪ੍ਰਸੰਗਾਂ ਦੇ ਨਾਲ-ਨਾਲ ਗੁਰਬਾਣੀ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਦੇ ਸਿਧਾਂਤਾਂ ਦੀ ਝਲਕ ਵੀ ਮਿਲਦੀ ਹੈ। ਉਨ੍ਹਾਂ ਦੀ ਪੇਸ਼ਕਾਰੀ ਸੰਗਤਾਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਇਤਿਹਾਸ ਨੂੰ ਜਾਣਨ ਅਤੇ ਸਮਝਣ ਲਈ ਪ੍ਰੇਰਿਤ ਕਰਦੀ ਹੈ। ਇਹ ਪ੍ਰਗਟਾਵਾ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਪਿੰਡ ਰੁੜਕੀ ਮੁਗਲਾਂ ਵਿਖੇ ਪੰਥਕ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵੱਲੋਂ ਪੰਥ ਦੀ ਝੋਲੀ ਪਾਈ ਢਾਡੀ ਵਾਰ ‘ਧੰਨ ਧੰਨ ਬਾਬਾ ਗੁਰਦਿੱਤਾ ਦੀਨ ਦੁਨੀ ਦਾ ਟਿੱਕਾ’ ਦਾ ਪੋਸਟਰ ਜਾਰੀ ਕਰਨ ਸਮੇਂ ਕੀਤਾ। ਉਹਨਾਂ ਕਿਹਾ ਕਿ ਅਗਲੀ ਪੀੜ੍ਹੀ ਤੱਕ ਇਤਿਹਾਸ ਪਹੁੰਚਾਉਣ ਵਿੱਚ ਢਾਡੀ ਸਿੰਘ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਲਈ ਢਾਡੀ ਪਰੰਪਰਾ ਨੂੰ ਸਿੱਖ ਵਿਰਸੇ ਦਾ ਇੱਕ ਮਹੱਤਵਪੂਰਨ ਹਿੱਸਾ ਮੰਨਿਆ ਜਾਂਦਾ ਹੈ। ਢਾਡੀ ਕਲਾ ਨੂੰ ਸੰਭਾਲਣ ਵਾਸਤੇ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਅੱਗੇ ਆ ਕੇ ਢਾਡੀ ਸਿੰਘਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ।