24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਰਾ ਵਿਖੇ ਗੁਰਮਤਿ ਸਮਾਗਮ 4 ਨੂੰ

ਪੱਲੀ ਝਿੱਕੀ, 24 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਅਕਤੂਬਰ ਦਿਨ ਐਤਵਾਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਕਿ ਇਹ ਸਮਾਗਮ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲੇ ਅਤੇ ਸਮੂਹ ਸਾਧ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ, ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ, ਪ੍ਰਬੰਧਕ ਕਮੇਟੀਆਂ, ਐਨ.

Ad Position 21
No active advertisement
ਅਜੀਤ ਡੈਸਕ 25-09-2026
ਪੱਲੀ ਝਿੱਕੀ, 24 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਅਕਤੂਬਰ ਦਿਨ ਐਤਵਾਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਕਿ ਇਹ ਸਮਾਗਮ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲੇ ਅਤੇ ਸਮੂਹ ਸਾਧ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ, ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ, ਪ੍ਰਬੰਧਕ ਕਮੇਟੀਆਂ, ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਨਵਾਂਸ਼ਹਿਰ ਵਾਲਿਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸੈਕਟਰੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸੰਤ ਬਾਬਾ ਸੇਵਾ ਸਿੰਘ ਪ੍ਰਾਇਮਰੀ ਸਕੂਲ ਨੌਰਾ ਵਿਖੇ ਗਰਾਉਂਡ ਵਿੱਚ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਗਿਆਨੀ ਸੁਖਦੇਵ ਸਿੰਘ ਡੱਲਾ ਬਾਉੜੀ ਸਾਹਿਬ ਵਾਲਿਆਂ ਦੇ ਜਥਿਆਂ ਵਲੋਂ ਆਪਣੀਆਂ ਸੁਰੀਲੀਆਂ ਅਵਾਜ਼ਾਂ ਰਾਹੀਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨਾਲ ਨੌਜਵਾਨ ਸ਼ਕਤੀ ਨਸ਼ਿਆਂ ਤੋਂ ਹੋਵੇਗੀ ਮੁਕਤ -ਅਸ਼ੋਕ ਨਾਨੋਵਾਲ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਕਦੇ ਝੂਠ ਨਹੀਂ ਬੋਲਿਆ- ਪਹਿਲਵਾਨ ਲਾਦੀਆਂ
Ad Position 24