ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨਾਲ ਨੌਜਵਾਨ ਸ਼ਕਤੀ ਨਸ਼ਿਆਂ ਤੋਂ ਹੋਵੇਗੀ ਮੁਕਤ -ਅਸ਼ੋਕ ਨਾਨੋਵਾਲ
ਕਾਠਗੜ੍ਹ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਪਹੁੰਚ ਕੇ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦੇਵੇਗੀ।
ਕਾਠਗੜ੍ਹ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਪਹੁੰਚ ਕੇ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦੇਵੇਗੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਆਖਿਆ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਿਰਫ ਇੱਕ ਯਾਤਰਾ ਨਹੀ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੀ ਇੱਕ ਵੱਡੀ ਕੋਸ਼ਿਸ਼ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਸਿੱਖਿਆ, ਰੁਜਗਾਰ, ਖੇਡਾਂ, ਹੁਨਰ ਵਿਕਾਸ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ। ਅਸ਼ੋਕ ਨਾਨੋਵਾਲ ਨੇ ਆਖਿਆ ਕਿ ਨਸ਼ਾ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਪਰਿਵਾਰਕ ਢਾਂਚੇ ਨੂੰ ਬੁਰੀ ਤਰ੍ਹਾਂ ਨਾਲ ਤਹਿਸ ਨਹਿਸ ਕਰਦਾ ਹੋਇਆ ਅੱਜ ਇੱਕ ਗੰਭੀਰ ਚੁਣੌਤੀ ਬਣ ਚੁੱਕਿਆ ਹੈ ਜਦ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਦੇ ਸਿਰਫ ਮਸ਼ਹੂਰੀਆਂ ਤੱਕ ਹੀ ਦਾਅਵੇ ਕੀਤੇ ਜਾਂਦੇ ਹਨ। ਦੂਜੇ ਪਾਸੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨਾਲ ਸੂਬੇ ਦੀ ਸਰਕਾਰ ਵਲੋਂ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਤੋਂ ਉਪਰ ਉੱਠ ਕੇ ਠੋਸ ਅਤੇ ਪਾਰਦਰਸ਼ੀ ਕਾਰਵਾਈ ਦੀ ਲੋੜ ਹੈ। ਨਾਨੋਵਾਲ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ, ਨਸ਼ਾ ਮੁਕਤੀ ਅਤੇ ਨੌਜਵਾਨਾਂ ਲਈ ਨਵੇਂ ਮੌਕਿਆਂ ਨੂੰ ਆਪਣੀ ਤਰਜੀਹ ਬਣਾਉਦੇ ਹੋਏ ਲੋਕਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮਜ਼ਬੂਤ ਸੰਗਠਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਦੇ ਆਧਾਰ ’ਤੇ ਸਰਕਾਰ ਬਣਾਉਣ ਦੇ ਟੀਚੇ ਨਾਲ ਅੱਗੇ ਵੱਧ ਰਹੀ ਹੈ।