26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਮਰਦੀਪ ਸਕੂਲ ਵਿਖੇ ਵਿਦਿਆਰਥੀ ਇੰਟਰੈਕਟ ਕਲੱਬ ਦਾ ਗਠਨ

ਮੁਕੰਦਪੁਰ, 25 ਸਤੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ’ਚ ਇੱਕ ਸਮਾਗਮ ਕਰਵਾਇਆ ਗਿਆ। ਰੋਟਰੀ ਕਲੱਬ ਬੰਗਾ ਦੇ ਚੇਅਰਮੈਨ ਸਰਦਾਰ ਸ਼ਰਨਜੀਤ ਸਿੰਘ ਉਚੇਚੇ ਤੌਰ ’ਤੇ ਸਕੂਲ ਪਹੁੰਚੇ।

Ad Position 21
No active advertisement
ਅਜੀਤ ਡੈਸਕ 26-09-2026
ਮੁਕੰਦਪੁਰ, 25 ਸਤੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ’ਚ ਇੱਕ ਸਮਾਗਮ ਕਰਵਾਇਆ ਗਿਆ। ਰੋਟਰੀ ਕਲੱਬ ਬੰਗਾ ਦੇ ਚੇਅਰਮੈਨ ਸਰਦਾਰ ਸ਼ਰਨਜੀਤ ਸਿੰਘ ਉਚੇਚੇ ਤੌਰ ’ਤੇ ਸਕੂਲ ਪਹੁੰਚੇ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਰਦਾਰ ਸ਼ਰਨਜੀਤ ਸਿੰਘ ਨੂੰ ਫੁੱਲਾਂ ਦਾ ਬੁਕੇ ਦੇ ਕੇ ਜੀ ਆਇਆਂ ਨੂੰ ਆਖਿਆ ਅਤੇ ਉਹਨਾਂ ਦੀ ਸ਼ਖਸ਼ੀਅਤ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਇਸ ਤੋਂ ਬਾਅਦ ਸਰਦਾਰ ਸ਼ਰਨਜੀਤ ਸਿੰਘ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਅਤੇ ਉਹਨਾਂ ਨੇ ਰੋਟਰੀ ਕਲੱਬ ਬਾਰੇ ਵਿਦਿਆਰਥੀਆਂ ਨੂੰ ਗਿਆਨ ਭਰਪੂਰ ਜਾਣਕਾਰੀ ਦਿੰਦਿਆਂ ਛੋਟੀ ਉਮਰ ਵਿੱਚ ਹੀ ਸਮਾਜ ਸੇਵਾ ਵਿੱਚ ਪੈਣ ਦੀ ਪ੍ਰੇਰਨਾ ਦਿੱਤੀ। ਉਹਨਾਂ ਦੱਸਿਆ ਕਿ ਰੋਟਰੀ ਕਲੱਬ ਬੰਗਾ ਵੱਲੋਂ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਨੂੰ ਇੰਟਰੈਕਟ ਕਲੱਬ ਬਣਾਉਣ ਲਈ ਪਹਿਲੇ ਸਕੂਲ ਵਜੋਂ ਚੁਣਿਆ ਗਿਆ ਹੈ। ਵਿਦਿਆਰਥੀਆਂ ਨੇ ਉਹਨਾਂ ਦੇ ਵਿਚਾਰਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਕਲੱਬ ਦਾ ਮੈਂਬਰ ਬਣਨ ਲਈ ਉਤਸ਼ਾਹ ਦਿਖਾਉਂਦਿਆਂ ਆਪਣੇ ਨਾਮ ਨੋਟ ਕਰਵਾਏ। ਆਖਰ ਵਿੱਚ ਸੁਰਿੰਦਰ ਸਿੰਘ ਢੀਂਡਸਾ ਵਾਈਸ ਚੇਅਰਮੈਨ ਪੀ.ਟੀ.ਏ ਰੋਟਰੀ ਕਲੱਬ ਮੈਂਬਰ ਨੇ ਸ਼ਰਨਜੀਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਫਾਊਂਡਰ ਚੇਅਰਮੈਨ ਅਮਰਦੀਪ ਸੰਸਥਾਵਾਂ ਅਤੇ ਰੋਟਰੀ ਕਲੱਬ ਬੰਗਾ ਦੇ ਪੈਟਰਨ ਸਰਦਾਰ ਗੁਰਚਰਨ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਲੈਕਚਰਾਰ ਬਲਵਿੰਦਰ ਸਿੰਘ ਨੇ ਨਿਭਾਈ ਤੇ ਹੋਰਾਂ ਤੋਂ ਇਲਾਵਾ ਲੈਕ. ਦਲਜੀਤ ਕੌਰ, ਲੈਕ. ਰਾਜਵਿੰਦਰ ਸਿੰਘ, ਲੈਕਚਰਾਰ ਰਣਜੀਤ ਕੌਰ, ਲੈਕ. ਬੰਦਨਾ ਖੰਨਾ, ਲੈਕ. ਰਣਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਤੇ ਸਿਆਸਤ ਦੀ ਗੁੜਤੀ ਪਰਿਵਾਰ ’ਚੋਂ ਨਹੀਂ ਪ੍ਰਮਾਤਮਾ ਦੇ ਅਸ਼ੀਰਵਾਦ ਤੋਂ ਮਿਲੀ-ਚੇਤ ਰਾਮ ਅਗਲੀ ਖ਼ਬਰ ਸਿਰਫ ਤਿੰਨ ਮਹੀਨਿਆਂ ਦੀ ਉਮਰ ’ਚ ਹੀ ਬਣਾਇਆ ਸਾਹਿਬ ਸਿੰਘ ਨੇ ਵਰਲਡ ਰਿਕਾਰਡ
Ad Position 24