25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਮਾਜਿਕ ਸਮਰਸਤਾ ਤੇ ਨਸ਼ਾ ਮੁਕਤੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ-ਸੁਰਿੰਦਰ ਪਨੇਸਰ

ਬਲਾਚੌਰ, 25 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸਨਾਤਨ ਧਰਮ ਸਭਾ (ਰਜਿ.) ਬਲਾਚੌਰ ਦੀ ਇਕ ਮਹੱਤਵਪੂਰਨ ਬੈਠਕ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਪ੍ਰਧਾਨ ਸੁਰਿੰਦਰ ਪਨੇਸਰ ਦੀ ਪ੍ਰਧਾਨਗੀ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 26-09-2026
ਬਲਾਚੌਰ, 25 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸਨਾਤਨ ਧਰਮ ਸਭਾ (ਰਜਿ.) ਬਲਾਚੌਰ ਦੀ ਇਕ ਮਹੱਤਵਪੂਰਨ ਬੈਠਕ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਪ੍ਰਧਾਨ ਸੁਰਿੰਦਰ ਪਨੇਸਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੀ ਸ਼ੁਰੂਆਤ ਗਾਇਤ੍ਰੀ ਮੰਤਰ ਨਾਲ ਕੀਤੀ ਗਈ। ਸਭਾ ਦੇ ਜਨਰਲ ਸਕੱਤਰ ਪਰਮਜੀਤ ਰੱਤੇਵਾਲੀਆ ਨੇ ਬੈਠਕ ਦੇ ਏਜੰਡੇ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਉਤਸਵ ਨੂੰ ਸਮਰਪਿਤ ਇਹ ਸੰਮੇਲਨ ਸਵਾਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਦੀ ਰਹਿਨੁਮਾਈ ਹੇਠ 27 ਸਤੰਬਰ 2026 ਨੂੰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਪਿੰਡ ਟੌਂਸਾ ਵਿਖੇ ਸਵੇਰੇ 10 ਵਜੇ ਸ਼ੁਰੂ ਕਰਵਾਇਆ ਜਾਵੇਗਾ, ਜਿਸ ਦਾ ਵਿਸ਼ਾ ਸਮਾਜਿਕ ਸਮਰਸਤਾ ਤੇ ਨਸ਼ਾ ਮੁਕਤੀ ਰਹੇਗਾ। ਸੰਮੇਲਨ ਦੌਰਾਨ ਮੁੱਖ ਬੁਲਾਰੇ ਵਜੋਂ ਕੁਲਦੀਪ ਅਗਨੀਹੋਤਰੀ ਨਿਰਦੇਸ਼ਕ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਰਿਜ਼ਨਲ ਸੈਂਟਰ ਧਰਮਸ਼ਾਲਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸੰਮੇਲਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਭਾ ਦੇ ਮਾਰਗ ਦਰਸ਼ਕ ਮੰਡਲ ਸੰਯੋਜਕ ਰਾਣਾ ਰਣਦੀਪ ਕੌਸ਼ਲ ਨੇ ਸੰਮੇਲਨ ਪ੍ਰਬੰਧਾਂ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੰਮੇਲਨ ਵਿਚ 31 ਪਿੰਡਾਂ ਦੇ ਸਰਪੰਚਾਂ ਤੇ ਮੁਹਤਬਰ ਬੰਦਿਆਂ ਨੂੰ ਸਨਾਤਨ ਧਰਮ ਸਭਾ (ਰਜਿ.) ਬਲਾਚੌਰ ਦੇ ਮੈਂਬਰਾਂ ਨੇ ਘਰ-ਘਰ ਜਾ ਕੇ ਸੱਦਾ ਪੱਤਰ ਪਹੁੰਚਾਇਆ ਹੈ। ਪ੍ਰਧਾਨ ਸੁਰਿੰਦਰ ਪਨੇਸਰ ਨੇ ਸਾਰੇ ਪਿੰਡਾਂ ਦੇ ਸਰਪੰਚਾਂ ਅਤੇ ਮੁਹਤਬਰਾਂ ਨੂੰ ਸੰਮੇਲਨ ਤੋਂ 2 ਦਿਨ ਪਹਿਲਾਂ ਫੋਨ ਕਾਲ ਕਰਨ ਦਾ ਸੁਝਾਅ ਰੱਖਿਆ, ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਮਾਸਟਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ 200 ਦੇ ਲਗਪਗ ਸਨਾਤਨ ਪ੍ਰੇਮੀ ਦੇਸ਼ ਭਗਤ ਹਿੱਸਾ ਲੈਣਗੇ। ਇਸ ਮੌਕੇ ਸਰਪ੍ਰਸਤ ਜਗਦੀਸ਼ ਕਪਿਲ, ਪ੍ਰਦੀਪ ਰਾਣਾ, ਪ੍ਰਦੀਪ ਨਾਗਪਾਲ, ਰਾਣਾ ਲਲਿਤ ਕੋਸ਼ਲ, ਬਲਵੰਤ ਕਿਸ਼ੋਰ, ਸੋਮ ਨਾਥ ਤੱਕਲਾ, ਵਿਸ਼ੂ ਕੌਸ਼ਲ, ਨੰਦ ਕਿਸ਼ੋਰ, ਸ਼ੇਖਰਪਾਲ ਬੈਂਸ, ਰਾਜੀਵ ਆਨੰਦ, ਮਾਸਟਰ ਕ੍ਰਿਸ਼ਨ ਕੁਮਾਰ, ਕ੍ਰਿਸ਼ਨ ਕੁਮਾਰ ਸਾਬਕਾ ਇੰਸਪੈਕਟਰ, ਸੁਰਜੀਤ ਕੋਹਲੀ, ਅਨਿਲ ਸ਼ਰਮਾ ਆਦਿ ਮੈਂਬਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ’ਤੇ ਸੇਠੀ ਸਰਪੰਚ ਥੋਪੀਆ ਨੇ ਘੇਰੀ ਮਾਨ ਸਰਕਾਰ ਅਗਲੀ ਖ਼ਬਰ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ 32 ਤਗਮੇ ਜਿੱਤ ਕੇ ਸਿਰਜਿਆ ਇਤਿਹਾਸ
Ad Position 24