25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਕਾਠਗੜ੍ਹ, 25 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਪਨਿਆਲੀ ਕਲਾਂ ਅੱਡੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਐਸ.

Ad Position 21
No active advertisement
ਅਜੀਤ ਡੈਸਕ 26-09-2026
ਕਾਠਗੜ੍ਹ, 25 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਪਨਿਆਲੀ ਕਲਾਂ ਅੱਡੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ, ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਐਮ. ਡੀ. ਟੀ. ਡਿਵਾਇਸ ਨਵਾਂਸ਼ਹਿਰ ਤੋਂ ਸੂਚਨਾ ਮਿਲੀ ਕਿ ਪਿੰਡ ਪਨਿਆਲੀ ਕਲਾਂ ਦੇ ਕੋਲ ਐਕਸੀਡੈਂਟ ਹੋ ਗਿਆ ਹੈ ਤਾਂ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਜਾ ਕੇ ਦੇਖਿਆ ਕਿ ਇਕ ਸਫਾਰੀ ਗੱਡੀ ਜਿਸ ਦਾ ਨੰਬਰ ਸੀ. ਐਚ. 01ਬੀ ਜੇ 9453 ਜਿਸ ਨੂੰ ਉਂਕਾਰ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ, ਵਾਸੀ ਖਰੜ ਚਲਾ ਰਿਹਾ ਸੀ ਜੋ ਕਿ ਰੋਪੜ ਸਾਇਡ ਤੋਂ ਬਲਾਚੌਰ ਜਾ ਰਹੇ ਸੀ ਜਦੋਂ ਇਹ ਕਾਰ ਪਨਿਆਲੀ ਕੱਟ ਦੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਤੋਂ ਇਕ ਮੋਟਰਸਾਈਕਲ ਜਿਸ ਦਾ ਨੰਬਰ ਪੀ.ਬੀ 20ਬੀ 0732 ਜਿਸ ਨੂੰ ਨਛੱਤਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਪਨਿਆਲੀ ਕਲਾਂ ਚਲਾ ਰਿਹਾ ਸੀ, ਜਦੋਂ ਉਪਰੋਕਤ ਸਥਾਨ ’ਤੇ ਪਹੁੰਚੇ ਤਾਂ ਕਾਰ ਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਸਿੱਧੀ ਟੱਕਰ ਹੋ ਗਈ। ਜਿਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਰੋਪੜ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ। ਐਸ. ਐਸ. ਐਫ. ਦੀ ਟੀਮ ਵਲੋਂ ਮੋਟਰਸਾਈਕਲ ਤੇ ਕਾਰ ਨੂੰ ਸਾਇਡ ’ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੀ ਨਵੀਂ ਚੁਣੀ ਬਾਰ ਐਸੋਸੀਏਸ਼ਨ ਦੀ ਟੀਮ ਨਾਲ ਸੰਜੀਵ ਸ਼ਰਮਾ ਬਿੱਟੂ ਦੀ ਮੁਲਾਕਾਤ ਅਗਲੀ ਖ਼ਬਰ 500 ਡਰੋਨਾਂ ਨੇ ਬੰਗਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਫਲਸਫ਼ੇ ਨੂੰ ਕੀਤਾ ਪੇਸ਼
Ad Position 24