27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਯੂਨੀਵਰਸਿਟੀ ਦੇ ਗੇਟ ਅੱਗੇ ਤਿੰਨ ਸਟਾਫ਼ ਮੈਂਬਰਾਂ ਨੇ ਲਾਇਆ ਧਰਨਾ

ਕਾਠਗੜ੍ਹ, 26 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ-ਬਲਾਚੌਰ ਨੈਸ਼ਨਲ ਹਾਈਵੇ ‘ਤੇ ਸਥਿਤ ਲੈਮਰੀਨ ਟੈਕਨੀਕਲ ਸਕਿੱਲ ਯੂਨੀਵਰਸਿਟੀ ਰੈਲਮਾਜਰਾ ਦੇ ਮੁੱਖ ਗੇਟ ਅੱਗੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਯੂਨੀਵਰਸਿਟੀ ਦੇ ਤਿੰਨ ਸਟਾਫ ਮੈਂਬਰਾਂ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ, ਨੇ ਧਰਨਾ ਲਗਾ ਕੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨੇ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਪ੍ਰਬੰਧਕਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ।

Ad Position 21
No active advertisement
ਅਜੀਤ ਡੈਸਕ 27-09-2026
ਕਾਠਗੜ੍ਹ, 26 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ-ਬਲਾਚੌਰ ਨੈਸ਼ਨਲ ਹਾਈਵੇ ‘ਤੇ ਸਥਿਤ ਲੈਮਰੀਨ ਟੈਕਨੀਕਲ ਸਕਿੱਲ ਯੂਨੀਵਰਸਿਟੀ ਰੈਲਮਾਜਰਾ ਦੇ ਮੁੱਖ ਗੇਟ ਅੱਗੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਯੂਨੀਵਰਸਿਟੀ ਦੇ ਤਿੰਨ ਸਟਾਫ ਮੈਂਬਰਾਂ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ, ਨੇ ਧਰਨਾ ਲਗਾ ਕੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨੇ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਪ੍ਰਬੰਧਕਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ। ਖਬਰ ਮਿਲਦੇ ਹੀ ਨਜ਼ਦੀਕੀ ਪੁਲਿਸ ਚੌਕੀ ਦੇ ਇੰਚਾਰਜ ਸਿਕੰਦਰਪਾਲ ਸਿੰਘ ਤੇ ਥਾਣਾ ਮੁਖੀ ਕਾਠਗੜ੍ਹ ਇੰਸਪੈਕਟਰ ਕਮਲ ਤਨੇਜਾ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਬਾਅਦ ’ਚ ਡੀ. ਐਸ. ਪੀ. ਬਲਾਚੌਰ ਹੇਮੰਤ ਮਲਹੋਤਰਾ ਵੀ ਧਰਨਾ ਸਥਾਨ ‘ਤੇ ਪੁੱਜ ਗਏ। ਉਨ੍ਹਾਂ ਨੇ ਧਰਨਾਕਾਰੀਆਂ ਤੇ ਪ੍ਰਬੰਧਕਾਂ ਨਾਲ ਵੱਖ-ਵੱਖ ਤੌਰ ‘ਤੇ ਗੱਲਬਾਤ ਕੀਤੀ ਅਤੇ ਤਿੰਨਾਂ ਸਟਾਫ ਕਰਮਚਾਰੀਆਂ ਨੂੰ ਗੇਟ ਛੱਡ ਕੇ ਸ਼ਾਂਤਮਈ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰਨ ਦੀ ਸਲਾਹ ਦਿੱਤੀ। ਧਰਨੇ ‘ਤੇ ਬੈਠੇ ਸਟਾਫ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਧੱਕੇਸ਼ਾਹੀ ਨਾਲ ਨੌਕਰੀ ਤੋਂ ਕੱਢਿਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਯੂਨੀਵਰਸਿਟੀ ਦੇ ਤਿੰਨ-ਚਾਰ ਅਧਿਕਾਰੀਆਂ ਨੇ ਉਨ੍ਹਾਂ ਨਾਲ ਗਲਤ ਵਿਵਹਾਰ ਕਰਕੇ ਉਨ੍ਹਾਂ ਨੂੰ ਟਰਮੀਨੇਟ ਕਰ ਦਿੱਤਾ ਹੈ। ਧਰਨਾਕਾਰੀਆਂ ਵਿਚੋਂ ਇਕ ਰਮਨ ਕੁਮਾਰ, ਜੋ ਕਿ ਪਹਿਲਾਂ ਚੰਗੇ ਅਹੁਦੇ ‘ਤੇ ਰਹਿ ਚੁੱਕਾ ਹੈ, ਨੇ ਕਿਹਾ ਕਿ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੀਆਂ ਡਿਗਰੀਆਂ ਨੂੰ ਲੈ ਕੇ ਵੱਡੇ ਪੱਧਰ ‘ਤੇ ਹੇਰਾਫੇਰੀ ਕੀਤੀ ਜਾ ਰਹੀ ਹੈ। ਔਰਤ ਸਟਾਫ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਬਦਲ ਕੇ ਉਨ੍ਹਾਂ ਦੀ ਤਨਖਾਹ ਘਟਾ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਨੌਕਰੀ ਛੱਡਣ ਲਈ ਮਜਬੂਰ ਕਰਨ ਦੇ ਮੰਤਵ ਨਾਲ ਜਾਣ-ਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਸ਼ਾਂਤਮਈ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਸੰਬੰਧੀ ਯੂਨੀਵਰਸਿਟੀ ਦੇ ਚਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਿਚੋਂ ਦੋ ਅਧਿਕਾਰੀ ਮੌਕੇ ‘ਤੇ ਮੌਜੂਦ ਸਨ, ਜਦਕਿ ਦੋ ਅਧਿਕਾਰੀ ਕਿਸੇ ਕੰਮ ਲਈ ਡਿਊਟੀ ‘ਤੇ ਹਾਜ਼ਰ ਨਹੀਂ ਸਨ। ਮੌਜੂਦ ਅਧਿਕਾਰੀਆਂ ਵਿਚ ਏ. ਐਸ. ਚਾਵਲਾ ਜੋ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹਨ ਅਤੇ ਬੀ. ਐਸ. ਸਤਿਆਲ ਜੋ ਕਿ ਸਹਾਇਕ ਚਾਂਸਲਰ ਹਨ, ਨੇ ਦੱਸਿਆ ਕਿ ਦੋ ਸਟਾਫ ਮੈਂਬਰ ਖੁਦ ਨੌਕਰੀ ਛੱਡ ਕੇ ਗਏ ਹਨ ਅਤੇ ਤੀਜੇ ਨੂੰ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਟਰਮੀਨੇਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਵਲੋਂ ਲਗਾਏ ਜਾ ਰਹੇ ਸਾਰੇ ਦੋਸ਼ ਗਲਤ ਅਤੇ ਬੇ-ਬੁਨਿਆਦ ਹਨ। ਡਿਗਰੀਆਂ ਦੀ ਹੇਰਾਫੇਰੀ ਦੇ ਦੋਸ਼ ‘ਤੇ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਡਿਗਰੀਆਂ ਦਾ ਪਹਿਲਾ ਬੈਚ ਅਜੇ 2027 ਵਿਚ ਜਾਰੀ ਹੋਣਾ ਹੈ, ਤਾਂ ਹੇਰਾਫੇਰੀ ਕਿਵੇਂ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਲਾਚੌਰ ਵਿਖੇ ਕਰਵਾਏ ਡਰੋਨ ਸ਼ੋਅ ਦੌਰਾਨ ਅਗਲੀ ਖ਼ਬਰ ਥਾਣਾ ਕਾਠਗੜ੍ਹ ਪੁਲਿਸ ਵਲੋਂ ਦੜਾ ਸੱਟਾ ਲਗਾਉਂਦੇ 3 ਕਾਬੂ
Ad Position 24