27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਮਾਨ ਦੇ ਮਨਾਫੇ’ ਪ੍ਰੋਗਰਾਮ ਤਹਿਤ ਸੰਤੋਸ਼ ਕਟਾਰੀਆ ਨੇ ਗੁਲਪੁਰ ਵਿਖੇ ਘਰ-ਘਰ ਕੀਤਾ ਰਾਬਤਾ

ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-‘ਮਾਨ ਦੇ ਮਨਾਫੇ’ ਪ੍ਰੋਗਰਾਮ ਤਹਿਤ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪਿੰਡ ਗੁਲਪੁਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸਹੂਲਤ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-‘ਮਾਨ ਦੇ ਮਨਾਫੇ’ ਪ੍ਰੋਗਰਾਮ ਤਹਿਤ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪਿੰਡ ਗੁਲਪੁਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸਹੂਲਤ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸੰਤੋਸ਼ ਕਟਾਰੀਆ ਨੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਤੇ ਉਪਲਬਧ ਸਹੂਲਤਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਘਰ-ਘਰ ਰਾਬਤੇ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਗੱਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੀਆਂ ਲੋੜਾਂ ’ਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨਾਲ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਸੰਤੋਸ਼ ਕਟਾਰੀਆ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਪਹੁੰਚਾਉਣਾ ਤੇ ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਦਿਵਾਉਣਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਮੌਕੇ ਅਸ਼ੋਕ ਕਟਾਰੀਆ, ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਕੈਪਟਨ ਅਮਰਜੀਤ ਸਿੰਘ, ਮਾਸਟਰ ਮੋਹਨ ਸਿੰਘ, ਹਰਚਰਨ ਸਿੰਘ ਚੰਨੀ, ਮੱਖਣ ਸਿੰਘ ਅਤੇ ਸਮੂਹ ਪੰਚਾਇਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢਾਹਾਂ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਸ਼ਰਧਾ ਨਾਲ ਮਨਾਇਆ ਸ੍ਰੀ ਗਣੇਸ਼ ਉਤਸਵ
Ad Position 24