ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਨਹੀਂ ਮਨਾਇਆ ਜਾਵੇਗਾ-ਪ੍ਰਧਾਨ ਕਰਨਾਣਾ
ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਤੇ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸੁਸਾਇਟੀ ਨਹੀਂ ਮਨਾਏਗੀ ਕਿਉਂਕਿ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ ਪਰ ਅਜੇ ਤੱਕ ਉਸ ’ਤੇ ਕੋਈ ਵੀ ਕਾਰਵਾਈ ਸਰਕਾਰ ਨੇ ਨਹੀਂ ਕੀਤੀ ਇਸ ਦੇ ਰੋਸ ਵਜੋਂ ਉਨ੍ਹਾਂ ਦੀ ਸੁਸਾਇਟੀ ਜਨਮ ਦਿਨ ਨਹੀਂ ਮਨਾਵੇਗੀ।
ਅਜੀਤ ਡੈਸਕ
27-09-2026