27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੋਬਿੰਦਪੁਰ ’ਚ ਭਲਕੇ

ਬੰਗਾ, 27 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦਾ ਤੀਜਾ ਸਮਾਗਮ 29 ਸਤੰਬਰ ਨੂੰ ਗੁਰਦੁਆਰਾ ਦੇਹਰਾ ਸਾਹਿਬ ਪਿੰਡ ਗੋਬਿੰਦਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਗਿਆਨੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦਾ ਪੰਥ ਪ੍ਰਸਿੱਧ ਕੀਰਤਨੀ ਜਥਾ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੇਗਾ।

Ad Position 21
No active advertisement
ਗਿਆਨੀ ਸੁਰਜੀਤ ਸਿੰਘ ਨਵਾਂਸ਼ਹਿਰ ਵਾਲੇ 28-09-2026
ਬੰਗਾ, 27 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦਾ ਤੀਜਾ ਸਮਾਗਮ 29 ਸਤੰਬਰ ਨੂੰ ਗੁਰਦੁਆਰਾ ਦੇਹਰਾ ਸਾਹਿਬ ਪਿੰਡ ਗੋਬਿੰਦਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਗਿਆਨੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦਾ ਪੰਥ ਪ੍ਰਸਿੱਧ ਕੀਰਤਨੀ ਜਥਾ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੇਗਾ। ਉਨ੍ਹਾਂ ਤੋਂ ਪਹਿਲਾਂ ਹਰੀ ਦਰਬਾਰ ਸੰਗੀਤ ਗੁਰਮਤਿ ਸੰਗੀਤ ਵਿਦਿਆਲਾ ਅਟਾਰੀ ਦੇ ਵਿਦਿਆਰਥੀ ਸਮਾਗਮ ਦੀ ਆਰੰਭਤਾ ਕਰਦੇ ਹੋਏ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਸਿੱਧ ਸਿੱਖ ਵਿਦਵਾਨ ਅਤੇ ਚਿੰਤਕ ਪ੍ਰੋਫੈਸਰ ਸਰਬਜੀਤ ਸਿੰਘ ਰੇਣੁਕਾ ਵਿਸ਼ੇਸ਼ ਤੌਰ ‘ਤੇ ਸਮਾਗਮ ’ਚ ਹਾਜਰੀ ਭਰਨਗੇ, ਜੋ ਕਿ ਸੰਗਤਾਂ ਨੂੰ ਗੁਰ ਇਤਿਹਾਸ, ਗੁਰਮਤਿ ਵਿਚਾਰਾਂ ਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਨਵਾਂਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ 25 ਸਤੰਬਰ ਤੋਂ ਆਰੰਭ ਇਹ ਲੜੀ 31 ਅਕਤੂਬਰ ਤੱਕ ਚਲੇਗੀ। ਜਿਸ ਦੌਰਾਨ ਅਲੱਗ-ਅਲੱਗ ਪਿੰਡਾਂ ਤੇ ਸ਼ਹਿਰਾਂ ਵਿਚ 20 ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਹਰਾ ਸਾਹਿਬ ਦਾ ਵਿਸ਼ੇਸ਼ ਧੰਨਵਾਦ ਕੀਤਾ, ਜੋ ਕਿ ਨਵੀਂ ਨਿਰਮਲ ਕੁਟੀਆ ਅਟਾਰੀ ਦੇ ਸਹਿਯੋਗ ਨਾਲ ਹਰ ਸਾਲ ਇਨ੍ਹਾਂ ਗੁਰਮਤਿ ਸਮਾਗਮਾਂ ਦੀ ਸੇਵਾ ਹੀ ਨਹੀਂ ਲੈਂਦੇ ਬਲਕਿ ਨਵਾਂਸ਼ਹਿਰ ਵਿਖੇ ਹਰ ਸਾਲ ਕਰਵਾਏ ਜਾਂਦੇ ਮਹਾਨ ਕੀਰਤਨ ਦਰਬਾਰ ਦੌਰਾਨ ਵੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੂੰ ਇਨ੍ਹਾਂ ਵਲੋਂ ਵੱਡਾ ਸਹਿਯੋਗ ਮਿਲਦਾ ਹੈ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਨ ਲਈ ਸਤਿਕਾਰ ਸਹਿਤ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਰਹਾਲਾ ਰਾਣੂੰਆਂ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਪੰਚਰੰਗ ਝੰਡਾ ਦਾ ਆਰੋਹਣ
Ad Position 24