27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੌਜਵਾਨ ਵਿਦਿਆਰਥੀ ਮੇਲਾ ਪਿੰਡ ਟੌਂਸਾ ’ਚ ਸ਼ੁਰੂ

ਕਾਠਗੜ੍ਹ/ਰੱਤੇਵਾਲ, 27 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਸ਼ਹੀਦ ਭਗਤ ਸਿੰਘ ਅਮਰ ਰਹੇ, ‘ਇਨਕਲਾਬ ਜਿੰਦਾਬਾਦ, ਸਾਮਰਾਜਵਾਦ ਮੁਰਦਾਬਾਦ’ ਦੇ ਨਾਰਿਆਂ ਨਾਲ ਪਿੰਡ ਟੌਂਸਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੌਜਵਾਨ ਵਿਦਿਆਰਥੀ ਮੇਲਾ ਸ਼ੁਰੂ ਹੋਇਆ। ਜਿਸ ਦੀ ਪ੍ਰਧਾਨਗੀ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ, ਡਾ.

Ad Position 21
No active advertisement
ਅਜੀਤ ਡੈਸਕ 28-09-2026
ਕਾਠਗੜ੍ਹ/ਰੱਤੇਵਾਲ, 27 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਸ਼ਹੀਦ ਭਗਤ ਸਿੰਘ ਅਮਰ ਰਹੇ, ‘ਇਨਕਲਾਬ ਜਿੰਦਾਬਾਦ, ਸਾਮਰਾਜਵਾਦ ਮੁਰਦਾਬਾਦ’ ਦੇ ਨਾਰਿਆਂ ਨਾਲ ਪਿੰਡ ਟੌਂਸਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੌਜਵਾਨ ਵਿਦਿਆਰਥੀ ਮੇਲਾ ਸ਼ੁਰੂ ਹੋਇਆ। ਜਿਸ ਦੀ ਪ੍ਰਧਾਨਗੀ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ, ਡਾ. ਪਵਨ ਕੁਮਾਰ ਤੇ ਅਵੀ ਸਿੰਘ ਪ੍ਰਧਾਨ ਸ਼ਹੀਦ ਨੌਜਵਾਨ ਫੈਡਰੇਸ਼ਨ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਮੌਕੇ ਬੱਚਿਆਂ ਦੇ ਵਿਦਿਅਕ ਮੁਕਾਬਲੇ ਚਿੱਤਰਕਲਾ, ਕਵਿਤਾ ਅਤੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ। ਜੇਤੂ ਟੀਮਾਂ ਨੂੰ ਇਨਾਮ ਸਾਥੀ ਤਰਸੇਮ ਯੋਧਾ ਸਾਬਕਾ ਵਿਧਾਇਕ, ਹਰਦੀਪ ਸਿੰਘ ਕਲਮ ਗਹੂੰਣ, ਹਰਪਾਲ ਸਿੰਘ ਮੱਕੋਂਵਾਲ, ਕਰਨੈਲ ਸਿੰਘ ਭੱਲਾ, ਮਨੋਹਰ ਲਾਲ ਅਤੇ ਡਾ. ਸੁਨੀਤਾ ਸ਼ਰਮਾ ਵਲੋਂ ਦਿੱਤੇ ਗਏ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਾਥੀ ਤਰਸੇਮ ਯੋਧਾ ਸਾਬਕਾ ਵਿਧਾਇਕ ਅਤੇ ਸਕੱਤਰ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਕਿਹਾ ਕਿ ਸਾਮਰਾਜਵਾਦ ਵਿਰੁੱਧ ਲੜਾਈ ਭਗਤ ਸਿੰਘ ਦੇ ਜਨਮ ਤੋਂ ਪਹਿਲਾਂ ਵੀ ਚੱਲਦੀ ਸੀ ਤੇ ਅੱਜ ਵੀ ਉਹ ਲੜਾਈ ਜਾਰੀ ਹੈ। ਇਹ ਸੰਘਰਸ਼ ਅਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਬੰਦ ਨਹੀਂ ਹੋ ਜਾਂਦੀ। ਇਸ ਮੌਕੇ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਦੇ ਜਨਰਲ ਸਕੱਤਰ ਸਾਥੀ ਕਰਨ ਸਿੰਘ ਰਾਣਾ, ਹਰਦੀਪ ਸਿੰਘ ਕਲਮ ਗਹੂੰਣ, ਹਰਪਾਲ ਸਿੰਘ ਮੱਕੋਵਾਲ, ਕਰਨੈਲ ਸਿੰਘ ਭੱਲਾ ਤੇ ਡਾ. ਸੁਨੀਤਾ ਸ਼ਰਮਾ ਨੇ ਵੀ ਆਪਣੇ-ਆਪਣੇ ਪਿੰਡਾਂ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਪ੍ਰਦੂਸ਼ਣ ਵਿਰੁੱਧ ਤੇ ਬੇ-ਇਨਸਾਫੀ ਵਿਰੁੱਧ ਸੰਘਰਸ਼ ਲੜਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਇਹ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੈ। ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਵੋਟਰ ਸੂਚੀਆਂ ਅਤੇ ਚੋਣਾਂ ਵਿਚ ਕੀਤੇ ਘਪਲੇ ਦੀ ਉੱਚ ਪੱਧਰੀ ਜਾਂਚ ਕਰਕੇ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਅਬੀ ਸਿੰਘ ਪ੍ਰਧਾਨ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ, ਸਸੀ ਰਾਣਾ ਸਾਬਕਾ ਸਰਪੰਚ ਅਤੇ ਸਰਪ੍ਰਸਤ, ਮੋਹਨ ਸਿੰਘ, ਪ੍ਰਤਾਪ ਰਾਣਾ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਸ਼ੇਸ ਤੌਰ ‘ਤੇ ਸੁਨੀਤਾ ਚੈਰੀਟੇਬਲ ਹਸਪਤਾਲ ਵਲੋਂ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਸੰਬੰਧੀ ਸਮਾਗਮ ਅੱਜ
Ad Position 24