28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਕਾਰ ਮਸਲਾ ਹੱਲ ਕਰੇ, ਨਹੀਂ ਤਾਂ ਭਰਾਤਰੀ ਜਥੇਬੰਦੀਆਂ ਨਾਲ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ

ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਦੋਆਬਾ ਕਿਸਾਨ ਯੂਨੀਅਨ ਪੰਜਾਬ ਤੇ ਗੰਨਾ ਸੰਘਰਸ਼ ਕਮੇਟੀ ਨੇ ਗੰਨਾ ਮਿੱਲ ਨਵਾਂਸ਼ਹਿਰ ਦੇ ਬਿਜਲੀ ਪਲਾਂਟ ਦੇ ਕੁਨੈਕਸ਼ਨ ਅਤੇ ਗੰਨੇ ਦੀ ਕਟੌਤੀ ਦੇ ਮਸਲੇ ਨੂੰ ਲੈ ਕੇ ਸਰਕਾਰ ਵਿਰੁੱਧ ਦੋ ਘੰਟੇ ਦਾ ਰੋਸ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਸਰਕਾਰ ਵਲੋਂ ਮਸਲੇ ਨੂੰ ਅਣਗੌਲਿਆਂ ਕੀਤੇ ਜਾਣ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ।

Ad Position 21
No active advertisement
ਖਟਕੜ ਕਲਾਂ ਵਿਖੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਤੇ ਗੰਨਾ ਸੰਘਰਸ਼ ਕਮੇਟੀ ਦੇ ਮੈਂਬਰ ਗੱਲਬਾਤ ਸਮੇਂ। 29-09-2026
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਦੋਆਬਾ ਕਿਸਾਨ ਯੂਨੀਅਨ ਪੰਜਾਬ ਤੇ ਗੰਨਾ ਸੰਘਰਸ਼ ਕਮੇਟੀ ਨੇ ਗੰਨਾ ਮਿੱਲ ਨਵਾਂਸ਼ਹਿਰ ਦੇ ਬਿਜਲੀ ਪਲਾਂਟ ਦੇ ਕੁਨੈਕਸ਼ਨ ਅਤੇ ਗੰਨੇ ਦੀ ਕਟੌਤੀ ਦੇ ਮਸਲੇ ਨੂੰ ਲੈ ਕੇ ਸਰਕਾਰ ਵਿਰੁੱਧ ਦੋ ਘੰਟੇ ਦਾ ਰੋਸ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਸਰਕਾਰ ਵਲੋਂ ਮਸਲੇ ਨੂੰ ਅਣਗੌਲਿਆਂ ਕੀਤੇ ਜਾਣ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਨਾਲ ਸੰਬੰਧਤ ਮਸਲਿਆਂ ਨੂੰ ਲੰਬਾ ਸਮਾਂ ਲਟਕਾਉਣਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਤਕੀਦ ਕੀਤੀ ਕਿ ਗੰਨਾ ਮਿੱਲ੍ਹ ਦੇ ਬਿਜਲੀ ਪਲਾਂਟ ਦੇ ਕੁਨੈਕਸ਼ਨ ਤੇ ਗੰਨੇ ਦੀ ਕਟੌਤੀ ਨਾਲ ਸਬੰਧਤ ਮਸਲੇ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਕਿਸਾਨ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਸਲੇ ਨੂੰ ਹੋਰ ਲਟਕਾਇਆ ਤਾਂ ਦੋਆਬਾ ਕਿਸਾਨ ਯੂਨੀਅਨ ਪੰਜਾਬ ਅਤੇ ਗੰਨਾ ਸੰਘਰਸ਼ ਕਮੇਟੀ ਵੱਲੋਂ ਬਾਕੀ ਭਰਾਤਰੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਵੱਡੇ ਪੱਧਰ ’ਤੇ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲਾ ਪ੍ਰੋਗਰਾਮ ਸਾਂਝੇ ਤੌਰ ’ਤੇ ਤੈਅ ਕੀਤਾ ਜਾਵੇਗਾ। ਇਸ ਮੌਕੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ, ਕੁਲਦੀਪ ਸਿੰਘ ਦਿਆਲਾਂ, ਗੁਰਵਿੰਦਰ ਸਿੰਘ ਔੜ, ਗੁਰਤੇਗ ਸਿੰਘ ਹਿਆਲਾ, ਗੁਰਨਾਮ ਸਿੰਘ ਖੁਰਦ, ਦਲਜੀਤ ਥਿੰਦ, ਸੱਤੀ ਹਿਆਲਾ, ਭਿੰਦਾ ਬੁਰਜ, ਕਾਲਾ ਗੜ੍ਹੀ, ਸੋਨੂੰ ਘਟਾਰੋਂ, ਹਰਦੀਪ ਸਿੰਘ ਬਜੀਦਪੁਰ, ਗੁਰਬਖਸ਼ ਜੌਹਲ, ਜਸਵੀਰ ਸਿੰਘ ਕਰਿਆਮ, ਜਸਕਰਨ ਭਾਰਟਾ, ਅਮਰਜੀਤ ਉੜਾਪੜ, ਜਸਵਿੰਦਰ ਸਿੰਘ ਛੋਕਰਾਂ, ਮਨਦੀਪ ਛੋਕਰਾਂ, ਬਲਜਿੰਦਰ ਸਿੰਘ ਸਰਪੰਚ, ਮਾਸਟਰ ਕਰਨੈਲ ਸਿੰਘ ਅਤੇ ਰਮਨਪ੍ਰੀਤ ਜਾਫਰਪੁਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਭਾਰਤ ਪੁੱਜੇ ਅਮਰੀਕੀ ਸਫ਼ੀਰ ਸਰਜੀਓ ਗੋਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਪੰਜਾਬ ਬਚਾਓ’ ਦੇ ਦੂਜੇ ਪੜਾਅ ਦੀ ਤਿਆਰੀ
Ad Position 24