ਪਹਿਲੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ-ਜ਼ਿਲ੍ਹਾ ਪ੍ਰਧਾਨ ਪੂਨਾ ਰਾਣੀ ਜੀਤਪੁਰ
ਟੱਪਰੀਆਂ ਖੁਰਦ, 28 ਸਤੰਬਰ (ਬੂਥਗੜ੍ਹੀਆ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਪੂਨਾ ਰਾਣੀ ਜੀਤਪੁਰ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਕੋਈ ਮਸਲਾ ਹੱਲ ਨਹੀਂ ਕੀਤਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ, ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ, ਜਿਸ ਦੀ ਕੁਆਲਿਟੀ ਬੇਹੱਦ ਘਟੀਆ ਹੈ ਜਿਸ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ।
ਅਜੀਤ ਡੈਸਕ
29-09-2026