28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਗੰਗਾ ਰਾਮ ਅਹੀਰ ਟਰੱਸਟ ਵਲੋਂ ਵਿਦਿਆਰਥਣਾਂ ਦਾ ਸਨਮਾਨ

ਕੋਟਫ਼ਤੂਹੀ, 28 ਸਤੰਬਰ (ਅਵਤਾਰ ਸਿੰਘ ਅਟਵਾਲ)-ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਵਿਖੇ ਰਾਕੇਸ਼ ਅਹੀਰ ਪ੍ਰਧਾਨ ਸ੍ਰੀ ਗੰਗਾ ਰਾਮ ਅਹੀਰ ਮੈਮੋਰੀਅਲ ਟਰੱਸਟ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬੀ.

Ad Position 21
No active advertisement
ਅਜੀਤ ਡੈਸਕ 29-09-2026
ਕੋਟਫ਼ਤੂਹੀ, 28 ਸਤੰਬਰ (ਅਵਤਾਰ ਸਿੰਘ ਅਟਵਾਲ)-ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਵਿਖੇ ਰਾਕੇਸ਼ ਅਹੀਰ ਪ੍ਰਧਾਨ ਸ੍ਰੀ ਗੰਗਾ ਰਾਮ ਅਹੀਰ ਮੈਮੋਰੀਅਲ ਟਰੱਸਟ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬੀ. ਏ. ਫਾਈਨਲ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਯੂਨੀਵਰਸਿਟੀ ਪ੍ਰੀਖਿਆ ’ਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਨੂੰ ਕ੍ਰਮਵਾਰ 5100, 3100 ਤੇ 2100 ਰੁਪਏ ਨਕਦ ਇਨਾਮ ਦਿੱਤੇ ਗਏ। ਸੰਤ ਹਰੀ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਦਸਵੀਂ ਕਲਾਸ ਦੀਆਂ ਪਹਿਲੇ ਦਸ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਵਲੋਂ ਨਕਦ ਇਨਾਮ ਦਿਤੇ ਗਏ। ਸ੍ਰੀ ਗੰਗਾ ਰਾਮ ਅਹੀਰ ਮੈਮੋਰੀਅਲ ਟਰੱਸਟ ਵਲੋਂ ਕਾਲਜ ਦੀਆਂ 7 ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 104560 ਰੁਪਏ ਦੀ ਰਾਸ਼ੀ ਵੀ ਦਿੱਤੀ ਗਈ, ਇਸ ਦੇ ਨਾਲ ਹੀ ਕਾਲਜ ਲਈ 1 ਏ. ਸੀ. ਤੇ 6 ਕੰਪਿਊਟਰ ਵੀ ਭੇਟ ਕੀਤੇ ਗਏ। ਇਸ ਮੌਕੇ ਰਾਕੇਸ਼ ਅਹੀਰ ਨੇ ਕਿਹਾ ਕਿ ਇਹ ਟਰੱਸਟ ਉਨ੍ਹਾਂ ਨੇ ਆਪਣੇ ਪਿਤਾ ਦੀ ਯਾਦ ’ਚ ਬਣਾਇਆ ਹੈ, ਇਸ ਟਰੱਸਟ ਦਾ ਮਕਸਦ ਸਮਾਜ ਸੇਵੀ ਕੰਮਾਂ ਦੇ ਨਾਲ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਵੀ ਹੈ। ਇਸ ਮੌਕੇ ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਸਰੂਪ ਰਾਣੀ, ਸਕੂਲ ਪ੍ਰਿੰਸੀਪਲ ਮੈਡਮ ਦਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਗਗਨਦੀਪ ਕੌਰ ਵਲੋਂ ਨਿਭਾਈ ਗਈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਕੁਲਜੀਤ ਸਿੰਘ ਪਰਮਾਰ, ਰਿਟਾ: ਪ੍ਰਿੰ. ਬਲਵੀਰ ਸਿੰਘ ਚੇਲਾ, ਮਨਰਾਜ ਸਿੰਘ ਪਰਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਹਾਣਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਅਗਲੀ ਖ਼ਬਰ ਦਾਨ ਕਰਨ ਨਾਲ ਮਨ ਨੂੰ ਸਕੂਨ ਮਿਲਦਾ-ਬਲਬੀਰ ਸਿੰਘ ਯੂ. ਐਸ. ਏ.
Ad Position 24