28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ-ਡਾ. ਰਾਕੇਸ਼ ਪਾਲ

ਨਵਾਂਸ਼ਹਿਰ, 28 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ਵ ਰੇਬੀਜ਼ ਦਿਵਸ ਦੇ ਸੰਦਰਭ ਵਿਚ ਰੇਬੀਜ਼ (ਹਲਕਾਅ) ਦੀ ਬਿਮਾਰੀ ਤੋਂ ਬਚਾਅ ਤੇ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪੋਸਟਰ ਜਾਰੀ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਨਵਾਂਸ਼ਹਿਰ, 28 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ਵ ਰੇਬੀਜ਼ ਦਿਵਸ ਦੇ ਸੰਦਰਭ ਵਿਚ ਰੇਬੀਜ਼ (ਹਲਕਾਅ) ਦੀ ਬਿਮਾਰੀ ਤੋਂ ਬਚਾਅ ਤੇ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪੋਸਟਰ ਜਾਰੀ ਕੀਤਾ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਰੇਬੀਜ਼ ਇਕ ਗੰਭੀਰ ਅਤੇ ਜਾਨਲੇਵਾ ਵਾਇਰਲ ਬਿਮਾਰੀ ਹੈ, ਜੋ ਮੁੱਖ ਤੌਰ ’ਤੇ ਸੰਕ੍ਰਮਿਤ ਜਾਨਵਰ ਦੀ ਲਾਰ ਰਾਹੀਂ ਮਨੁੱਖ ਵਿੱਚ ਫੈਲਦੀ ਹੈ। ਇਸ ਲਈ ਕੁੱਤੇ ਸਮੇਤ ਹੋਰ ਜਾਨਵਰਾਂ ਦੇ ਵੱਢਣ, ਕੱਟਣ ਜਾਂ ਖਰੋਚਣ ਦੀ ਘਟਨਾ ਨੂੰ ਕਿਸੇ ਵੀ ਹਾਲਤ ਵਿਚ ਅਣਗੌਲਿਆ ਨਾ ਕੀਤਾ ਜਾਵੇ। ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਜਾਨਵਰ ਦੇ ਕੱਟਣ ਜਾਂ ਖਰੋਚਣ ਤੋਂ ਬਾਅਦ ਜ਼ਖ਼ਮ ਨੂੰ ਤੁਰੰਤ ਸਾਬਣ ਅਤੇ ਵੱਗਦੇ ਪਾਣੀ ਨਾਲ ਘੱਟੋ-ਘੱਟ 15 ਮਿੰਟ ਤੱਕ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਇਸ ਤੋਂ ਬਾਅਦ ਬਿਨਾਂ ਦੇਰੀ ਕੀਤੇ ਨੇੜਲੀ ਸਿਹਤ ਸੰਸਥਾ ਵਿੱਚ ਪਹੁੰਚ ਕੇ ਡਾਕਟਰੀ ਸਲਾਹ ਅਨੁਸਾਰ ਐਂਟੀ-ਰੇਬੀਜ਼ ਵੈਕਸੀਨ ਅਤੇ ਲੋੜ ਅਨੁਸਾਰ ਹੋਰ ਇਲਾਜ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸਬ-ਡਿਵੀਜ਼ਨ ਹਸਪਤਾਲ ਬਲਾਚੌਰ, ਸੀ. ਐੱਚ. ਸੀ. ਬੰਗਾ, ਸੀ. ਐੱਚ. ਸੀ. ਸੜੋਆ ਤੇ ਸੀ. ਐੱਚ. ਸੀ. ਮੁਕੰਦਪੁਰ ਸਮੇਤ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵਿਖੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਦੀ ਸਹੂਲਤ ਉਪਲੱਬਧ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਮੈਡੀਕਲ ਅਫ਼ਸਰ ਡਾ. ਰਮਨ ਕੁਮਾਰ, ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ, ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਐੱਮ. ਪੈਲੇਸ ਅਮਰਾਵਤੀ, ਬੱਦੀ (ਹਿਮਾਚਲ) ਵਿਖੇ ਗੁੱਜਰ ਭਾਈਚਾਰੇ ਦਾ ਵਿਸ਼ਾਲ ਸੰਮੇਲਨ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਖੂਨਦਾਨ ਕੈਂਪ ’ਤੇ ਪੀ. ਸੀ. ਐਸ. ਅਧਿਕਾਰੀ ਬਣੇ ਰੋਲ ਮਾਡਲ
Ad Position 24