ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਟੂਰਨਾਮੈਂਟ 15 ਨੂੰ-ਬਾਬਾ ਬਿੱਟੂ
ਪੱਲੀ ਝਿੱਕੀ, 28 ਸਤੰਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਲੱਖ ਦਾਤਾ ਪੀਰ ਦੇ ਅਸਥਾਨ ਪਿੰਡ ਦੇਨੋਵਾਲ ਕਲਾਂ ਵਿਖੇ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਦੀ ਯੋਗ ਅਗਵਾਈ ਤੇ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ ਤੇ ਐਨ. ਆਰ.
ਪੱਲੀ ਝਿੱਕੀ, 28 ਸਤੰਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਲੱਖ ਦਾਤਾ ਪੀਰ ਦੇ ਅਸਥਾਨ ਪਿੰਡ ਦੇਨੋਵਾਲ ਕਲਾਂ ਵਿਖੇ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਦੀ ਯੋਗ ਅਗਵਾਈ ਤੇ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ ਤੇ ਐਨ. ਆਰ. ਆਈ. ਵੀਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ 15 ਅਕਤੂਬਰ ਨੂੰ ਬੰਗਾ-ਗੜ੍ਹਸ਼ੰਕਰ ਸੜਕ ਦੇ ਨਜ਼ਦੀਕ ਛਿੰਝ ਮੇਲਾ ਅਤੇ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਸੰਬੰਧੀ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਛਿੰਝ ਮੇਲਾ ਤੇ ਕਬੱਡੀ ਕੱਪ 15 ਅਕਤੂਬਰ ਨੂੰ 11 ਵਜੇ ਸ਼ੁਰੂ ਕੀਤਾ ਜਾਵੇਗਾ। ਛਿੰਝ ਮੇਲੇ ਦੇ ਅਖਾੜੇ ਵਿਚ ਉੱਚ ਕੋਟੀ ਦੇ ਪਹਿਲਵਾਨ ਅੰਕਿਤ ਰੌਣੀ ਅਤੇ ਮੇਜਰ ਡੇਰਾ ਬਾਬਾ ਨਾਨਕ ਦੇ ਵਿਚਕਾਰ ਮੁਕਾਬਲਾ ਕਰਵਾਇਆ ਜਾਵੇਗਾ। ਦੂਜਾ ਮੁਕਾਬਲਾ ਬਾਜ ਰੌਣੀ ਤੇ ਲਾਲੀ ਫਗਵਾੜਾ ਦੇ ਪਹਿਲਵਾਨ ਕੁਸ਼ਤੀ ਦੌਰਾਨ ਆਪਣੀ ਜੌਹਰ ਦਿਖਾਣਗੇ। ਬਾਬਾ ਬਿੱਟੂ ਨੇ ਦੱਸਿਆ ਇਸ ਅਖਾੜੇ ਵਿਚ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਦਰਸ਼ਕਾਂ ਲਈ ਸਾਈਕਲ ਸਟੈਂਡ ਦਾ ਪ੍ਰਬੰਧ ਕੀਤਾ ਜਾਵੇਗਾ ਤੇ ਇਸ ਅਖਾੜੇ ਵਿਚ ਪਹੁੰਚਣ ਵਾਲੇ ਦਰਸ਼ਨਾਂ ਨੂੰ ਬਦਾਮਾਂ ਵਾਲਾ ਦੁੱਧ ਤੇ ਜਲੇਬੀਆਂ ਦੇ ਲੰਗਰ ਵਰਤਾਏ ਜਾਣਗੇ।