ਜਨਗਣਨਾ-2027 ਦੇ ਦੂਜੇ ਪੜਾਅ ਲਈ 24 ਫੀਲਡ ਟ੍ਰੇਨਰਾਂ ਨੂੰ ਤਿੰਨ ਰੋਜ਼ਾ ਸਿਖਲਾਈ
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀ. ਏ.
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀ. ਏ. ਸੀ. ਹਾਲ ਵਿਖੇ 24 ਫੀਲਡ ਟ੍ਰੇਨਰਾਂ ਲਈ ਤਿੰਨ ਰੋਜ਼ਾ ਸਿਖਲਾਈ ਕਰਵਾਈ ਗਈ। ਇਸ ਸਿਖਲਾਈ ਦੌਰਾਨ ਜ਼ਿਲ੍ਹੇ ਦੇ ਮਾਸਟਰ ਟ੍ਰੇਨਰ ਹਰਜਿੰਦਰ ਸਿੰਘ ਗਿੱਲ, ਲੈਕਚਰਾਰ ਕਾਮਰਸ ਤੇ ਸਟੈਟਿਸਟੀਕਲ ਇਨਵੈਸਟੀਗੇਟਰ ਸੱਤਿਆ ਨਾਰਾਇਣ ਵਲੋਂ ਫੀਲਡ ਟ੍ਰੇਨਰਾਂ ਨੂੰ ਜਨਗਣਨਾ ਨਾਲ ਸੰਬੰਧਤ ਵੱਖ-ਵੱਖ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਭਰਪੂਰ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਜਨਗਣਨਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਪ੍ਰਕਿਰਿਆ ਤੇ ਤਕਨੀਕੀ ਪੱਖਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਜਨਗਣਨਾ ਵਿਭਾਗ, ਚੰਡੀਗੜ੍ਹ ਤੋਂ ਸਹਾਇਕ ਡਾਇਰੈਕਟਰ ਸ੍ਰੀਮਤੀ ਸੁਪ੍ਰੀਆ ਵਿਸ਼ੇਸ਼ ਤੌਰ ’ਤੇ ਤਿੰਨੋਂ ਦਿਨ ਹਾਜ਼ਰ ਰਹੇ ਅਤੇ ਸਿਖਲਾਈ ਕਾਰਜ ਦੀ ਨਿਗਰਾਨੀ ਕੀਤੀ। ਇਸ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਥਾਨਕ ਸਰਕਾਰਾਂ ਨਾਲ ਸਬੰਧਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਰਹੇ। ਇਨ੍ਹਾਂ ਵਿਚ ਸੀਨੀਅਰ ਸਹਾਇਕ ਸੁਖਵਿੰਦਰ ਸਿੰਘ, ਸੀਨੀਅਰ ਸਹਾਇਕ ਗੁਰਿੰਦਰ ਬੱਧਣ, ਹਿੰਮਤ ਸਿੰਘ ਅਤੇ ਤਕਨੀਕੀ ਕਰਮਚਾਰੀ ਸ਼ਾਮਿਲ ਸਨ।