ਲੜੀਵਾਰ ਗੁਰਮਤਿ ਸਮਾਗਮਾਂ ਦਾ ਚੜ੍ਹਦੀ ਕਲਾ ਨਾਲ ਗੁ: ਟਾਹਲੀ ਸਾਹਿਬ ਤੋਂ ਹੋਇਆ ਸ਼ਾਨਦਾਰ ਆਗਾਜ਼
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਸਾਹਿਬ ਦੇ 557 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ 14, 15 ਤੇ 16 ਨਵੰਬਰ 2026 ਨੂੰ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦੀ ਆਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਹੋਈ। ਸਮਾਗਮ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਸੋਦਰ ਰਹਿਰਾਸ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਹੋਈ।
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਸਾਹਿਬ ਦੇ 557 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ 14, 15 ਤੇ 16 ਨਵੰਬਰ 2026 ਨੂੰ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦੀ ਆਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਹੋਈ। ਸਮਾਗਮ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਸੋਦਰ ਰਹਿਰਾਸ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਹੋਈ। ਸਭ ਤੋਂ ਪਹਿਲਾਂ ਭਾਈ ਸਿਮਰਨਜੀਤ ਸਿੰਘ ਹਜੂਰੀ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਬੀਰ ਰਸ ਵਿਚ ਉਚਾਰਣ ਕੀਤੇ ਗਏ ਸ਼ਬਦ ਦਾ ਜੈਕਾਰਿਆਂ ਦੀ ਗੂੰਜ ਵਿਚ ਗਾਇਨ ਕਰਕੇ ਸੰਗਤਾਂ ਨੂੰ ਬੇਹੱਦ ਅਨੰਦਿਤ ਕੀਤਾ। ਉਪਰੰਤ ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਦੇ ਹਾਲਾਤਾਂ ਦਾ ਵਿਸਥਾਰਪੂਰਵਕ ਵਰਣਨ ਕੀਤਾ। ਸਮਾਗਮ ਦੀ ਸਮਾਪਤੀ ਅਰਦਾਸ ਕਰਦੇ ਸਮੇਂ ਗਿਆਨੀ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਆਉਣ ਵਾਲੇ ਸਮਾਗਮਾਂ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਬੇਨਤੀ ਕੀਤੀ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਸੇਵਾ ਤਰਲੋਚਨ ਸਿੰਘ ਖਟਕੜ ਕਲਾਂ ਵਲੋਂ ਨਿਭਾਈ ਗਈ। ਸਮਾਗਮ ਦੌਰਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਦਲਬਾਰਾ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਲੰਗੜੋਆ, ਬਲਬੀਰ ਸਿੰਘ ਚੌਧਰੀ, ਨੌਜਵਾਨ ਸਭਾ ਵਲੋਂ ਗੋਪੀ ਚੌਧਰੀ, ਜੱਸਾ ਸੈਣੀ, ਕਮਲਜੀਤ ਸਿੰਘ, ਮਨਮੋਹਨ ਸਿੰਘ, ਨਵਦੀਪ ਸਿੰਘ, ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ ਉਪ ਮੁੱਖ ਸੇਵਾਦਾਰ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਰਮਣੀਕ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ, ਪਲਵਿੰਦਰ ਸਿੰਘ ਕਰਿਆਮ, ਕੁਲਜੀਤ ਸਿੰਘ ਖਾਲਸਾ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਡਾ: ਭਗਵਾਨ ਸਿੰਘ, ਗਿਆਨ ਸਿੰਘ, ਹਰਜਿੰਦਰ ਸਿੰਘ ਅਟਾਰੀ, ਦਲਜੀਤ ਸਿੰਘ ਹਰਿਗੋਬਿੰਦ ਨਗਰ, ਗੁਰਦੇਵ ਸਿੰਘ ਗਹੂੰਣ, ਅਮਰੀਕ ਸਿੰਘ ਸੇਠੀ, ਦਲਜੀਤ ਸਿੰਘ ਬਡਵਾਲ, ਬਖਸ਼ੀਸ਼ ਸਿੰਘ ਸੈਣੀ, ਪੰ: ਗੋਪਾਲ ਮੋਹਨ ਸ਼ਾਰਦਾ, ਪਰਵਿੰਦਰ ਬੱਤਰਾ, ਸਤਵੀਰ ਸਿੰਘ ਗੋਨੀ ਬੰਗਾ, ਪਰਮਜੀਤ ਸਿੰਘ ਮੂਸਾਪੁਰ, ਮਹਿੰਦਰ ਪਾਲ ਚੰਦਰ ਪ੍ਰਿੰਸ. ਐਨਕਲੇਵ, ਊਧਮ ਸਿੰਘ ਗੋਬਿੰਦਪੁਰ, ਭਾਈ ਮਨਜੀਤ ਸਿੰਘ, ਰਾਮਪਾਲ ਰਾਏ, ਗੁਰਪਾਲ ਸਿੰਘ ਅਤੇ ਅਮਰੀਕ ਸਿੰਘ ਸੈਂਹਬੀ ਨੇ ਵੀ ਹਾਜ਼ਰੀ ਲਗਵਾਈ।