29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਸਪਾ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਟ

ਬੰਗਾ, 28 ਸਤੰਬਰ (ਧਰਮਵੀਰ ਪਾਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 29-09-2026
ਬੰਗਾ, 28 ਸਤੰਬਰ (ਧਰਮਵੀਰ ਪਾਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਡਾ. ਨਛੱਤਰ ਪਾਲ ਹਲਕਾ ਵਿਧਾਇਕ ਨਵਾਂਸ਼ਹਿਰ, ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਾ. ਨਛੱਤਰ ਪਾਲ ਹਲਕਾ ਵਿਧਾਇਕ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਨੇ ਜਵਾਨੀ ਵਿਚ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮਿਆ। ਉਨ੍ਹਾਂ ਕਿਹਾ ਕਿ ਬਸਪਾ ਹੀ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਸਕਦੀ ਹੈ। ਇਸ ਮੌਕੇ ਪ੍ਰਵੀਨ ਬੰਗਾ ਬਸਪਾ ਆਗੂ ਨੇ ਕਿਹਾ ਕਿ ਸਰਕਾਰਾਂ ਇਕ ਪਾਸੇ ਤਾਂ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਲਾ ਕੇ ਸਰਕਾਰ ਚਲਾ ਰਹੀਆਂ ਹਨ, ਦੂਜੇ ਪਾਸੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਕੋਈ ਵੀ ਸਰਕਾਰੀ ਸਮਾਗਮ ਨਹੀਂ ਕਰਵਾਇਆ, ਜਿਸ ਦਾ ਕਿ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ। ਇਸ ਮੌਕੇ ਸਰਬਜੀਤ ਜਾਫਰਪੁਰ ਜ਼ਿਲ੍ਹਾ ਪ੍ਰਧਾਨ, ਜੈਪਾਲ ਸੁੰਡਾ ਜ਼ਿਲ੍ਹਾ ਉਪ ਪ੍ਰਧਾਨ, ਰੂਪ ਲਾਲ ਧੀਰ ਸਕੱਤਰ ਬਸਪਾ ਪੰਜਾਬ, ਦਿਲਬਾਗ ਮਹਿੰਦੀਪੁਰ, ਵਿਜੇ ਗੁਣਾਚੌਰ, ਸੁਰਜੀਤ ਸਿੰਘ, ਮੋਹਨ ਸਿੰਘ, ਗੁਰਮੁਖ ਨੌਰਥ, ਪ੍ਰੇਮ ਰਤਨ, ਰਸਪਾਲ ਮਹਲੋਂ, ਸਤਪਾਲ ਰਟੈਂਡਾ, ਐਡਵੋਕੇਟ ਮੁਕੇਸ਼ ਬਾਲੀ, ਪਰਮਜੀਤ ਸਿੰਘ, ਪਰਮਜੀਤ ਮਹਿਰਮਪੁਰ, ਰਕੇਸ਼ ਕੁਮਾਰ, ਅਵਤਾਰ ਹੀਓ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸੰਜੀਵ ਚੇਚੀ ਵਲੋਂ ਪਿੰਡ ਗੋਲੂ ਮਾਜਰਾ ’ਚ ਲੋਕ ਮਿਲਣੀ ਅਗਲੀ ਖ਼ਬਰ ਲੜੀਵਾਰ ਗੁਰਮਤਿ ਸਮਾਗਮਾਂ ਦਾ ਚੜ੍ਹਦੀ ਕਲਾ ਨਾਲ ਗੁ: ਟਾਹਲੀ ਸਾਹਿਬ ਤੋਂ ਹੋਇਆ ਸ਼ਾਨਦਾਰ ਆਗਾਜ਼
Ad Position 24