29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੇਅਰਮੈਨ ਸੰਜੀਵ ਚੇਚੀ ਵਲੋਂ ਪਿੰਡ ਗੋਲੂ ਮਾਜਰਾ ’ਚ ਲੋਕ ਮਿਲਣੀ

ਰੱਤੇਵਾਲ, 28 ਸਤੰਬਰ (ਅਸ਼ੋਕ ਕੁਮਾਰ ਲੀਲ)-ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸੰਜੀਵ ਚੇਚੀ ਨੇ ਪਿੰਡ ਗੋਲੂਮਾਜਰਾ ਵਿਚ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਪਿੰਡ ਪਹੁੰਚਣ ’ਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਸੰਜੀਵ ਚੇਚੀ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਰੱਤੇਵਾਲ, 28 ਸਤੰਬਰ (ਅਸ਼ੋਕ ਕੁਮਾਰ ਲੀਲ)-ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸੰਜੀਵ ਚੇਚੀ ਨੇ ਪਿੰਡ ਗੋਲੂਮਾਜਰਾ ਵਿਚ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਪਿੰਡ ਪਹੁੰਚਣ ’ਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਸੰਜੀਵ ਚੇਚੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਮੂਹ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਆ ਰਹੀਆਂ ਸਮੱਸਿਆਵਾਂ ਸੰਬੰਧੀ ਚੇਅਰਮੈਨ ਸਾਹਿਬ ਨੂੰ ਜਾਣੂੰ ਕਰਵਾਇਆ ਤੇ ਨਾਲ ਹੀ ਵਿਕਾਸ ਦੇ ਰਹਿੰਦੇ ਕੰਮਾਂ ਸੰਬੰਧੀ ਉਨ੍ਹਾਂ ਨੂੰ ਜਾਣੂੰ ਕਰਵਾਇਆ। ਚੇਅਰਮੈਨ ਸਾਹਿਬ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਸੰਜੀਵ ਚੇਚੀ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਆਪਣੇ ਵਲੋਂ ਇਲਾਕੇ ਦੇ ਨੌਜਵਾਨ ਬੱਚੇ ਬੱਚੀਆਂ ਨੂੰ ਯੂ. ਪੀ. ਐੱਸ. ਸੀ. ਤੇ ਪੀ. ਸੀ. ਐੱਸ. ਦੀ ਤਿਆਰੀ ਕਰਨ ਲਈ ਵਧੀਆ ਇੰਸਟੀਟਿਊਟ ਤੇ ਲਾਇਬ੍ਰੇਰੀ ਦਾ ਪ੍ਰਬੰਧ ਕੀਤਾ ਹੈ, ਜੋ ਕਿ ਕੁੱਝ ਦਿਨਾਂ ਬਾਅਦ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੇ ਧਿਆਨ ਵਿਚ ਹੈ ਕਿ ਕਈ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਨ ਲਈ ਕਾਫੀ ਹੁਸ਼ਿਆਰ ਹੁੰਦੇ ਹਨ ਪਰ ਉਹ ਘਰੇਲੂ ਆਰਥਿਕ ਤੰਗੀ ਕਰਕੇ ਇਹੋ ਜਿਹੀ ਪੜ੍ਹਾਈ ਨਹੀਂ ਕਰ ਸਕਦੇ ਤੇ ਮੈਂ ਚਾਹੁੰਦਾ ਹਾਂ ਕਿ ਮੇਰੇ ਇਲਾਕੇ ਦੇ ਜਿਹੜੇ ਬੱਚੇ ਇਹ ਪੜ੍ਹਾਈ ਕਰਨੀ ਚਾਹੁੰਦੇ ਹਨ ਉਨ੍ਹਾਂ ਨੂੰ ਮੈਂ ਆਪਣੇ ਖਰਚੇ ਤੇ ਪੜ੍ਹਾਈ ਕਰਵਾ ਕੇ ਅਫਸਰ ਬਣਾਵਾਂ। ਚੇਅਰਮੈਨ ਚੇਚੀ ਵਲੋਂ ਪਿੰਡ ਵਾਸੀਆਂ ਨਾਲ ਵਿਸਥਾਰ ਵਿਚ ਚਰਚਾ ਕਰਦੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵਲੋਂ ਚੇਅਰਮੈਨ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਚੌਧਰੀ ਨੌਹਰੀਆ ਰਾਮ, ਬਿਹਾਰੀ ਲਾਲ, ਸੁਰਜੀਤ ਠੇਕੇਦਾਰ, ਜਸਪਾਲ ਭਾਟੀਆ, ਰਵਿੰਦਰ ਨੰਬਰਦਾਰ, ਅਸ਼ੋਕ ਭਾਟੀਆ, ਰਾਮ ਸ਼ਾਹ, ਬਲਵੀਰ ਐਕਸ ਸਰਪੰਚ, ਸੰਦੀਪ, ਰਵੀਦੱਤ, ਚਮਨ ਲਾਲ, ਜੋਗਰਾਜ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. ਐਮ. ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬਸਪਾ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਟ
Ad Position 24