28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਨਿਆਲੀ ਕਲਾਂ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਸਵਾਗਤ

ਕਾਠਗੜ੍ਹ, 28 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪ੍ਰਸਿੱਧ ਪੰਥਕ ਪਿੰਡ ਪਨਿਆਲੀ ਕਲਾਂ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਅਤੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵਿਸ਼ੇਸ਼ ਤੌਰ ’ਤੇ ਪਿੰਡ ਪਹੁੰਚੇ। ਦੋਵੇਂ ਆਗੂ ਗੁਰਦੁਆਰਾ ਸਿੰਘ ਸਭਾ ਪਨਿਆਲੀ ਕਲਾਂ ਵਿਖੇ ਪੰਨੂੰ ਹਸਪਤਾਲ ਰੋਪੜ ਵਾਲਿਆਂ ਵਲੋਂ ਲਗਾਏ ਮੁਫ਼ਤ ਅੱਖਾਂ ਦੇ ਮੈਡੀਕਲ ਜਾਂਚ ਕੈਂਪ ਵਿਚ ਹਾਜ਼ਰੀ ਲਗਵਾਉਣ ਲਈ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 29-09-2026
ਕਾਠਗੜ੍ਹ, 28 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪ੍ਰਸਿੱਧ ਪੰਥਕ ਪਿੰਡ ਪਨਿਆਲੀ ਕਲਾਂ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਅਤੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵਿਸ਼ੇਸ਼ ਤੌਰ ’ਤੇ ਪਿੰਡ ਪਹੁੰਚੇ। ਦੋਵੇਂ ਆਗੂ ਗੁਰਦੁਆਰਾ ਸਿੰਘ ਸਭਾ ਪਨਿਆਲੀ ਕਲਾਂ ਵਿਖੇ ਪੰਨੂੰ ਹਸਪਤਾਲ ਰੋਪੜ ਵਾਲਿਆਂ ਵਲੋਂ ਲਗਾਏ ਮੁਫ਼ਤ ਅੱਖਾਂ ਦੇ ਮੈਡੀਕਲ ਜਾਂਚ ਕੈਂਪ ਵਿਚ ਹਾਜ਼ਰੀ ਲਗਵਾਉਣ ਲਈ ਪਹੁੰਚੇ ਸਨ। ਪਿੰਡ ਪਹੁੰਚਣ ’ਤੇ ਪਿੰਡ ਦੇ ਸਰਪੰਚ ਜਥੇਦਾਰ ਅਵਤਾਰ ਸਿੰਘ ਮਾਨ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੇ ਨਗਰ ਨਿਵਾਸੀਆਂ ਵਲੋਂ ਦੋਵਾਂ ਆਗੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਤੇ ਸਿਰੋਪਾਓ ਭੇਟ ਕਰਕੇ ਬੜੀ ਹੀ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਬੜੇ ਹੀ ਧਿਆਨ ਨਾਲ ਸੁਣੀਆਂ ਅਤੇ ਪਿੰਡ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਅਤੇ ਰਹਿੰਦੇ ਕੰਮਾਂ ਦਾ ਜਾਇਜ਼ਾ ਵੀ ਲਿਆ। ਲੋਕਾਂ ਦੇ ਪਿਆਰ ਤੋਂ ਗਦਗਦ ਹੋਏ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਇਸ ਮੌਕੇ ਪਿੰਡ ਵਾਸੀਆਂ ਲਈ ਇਕ ਵੱਡਾ ਤੋਹਫ਼ਾ ਦਿੰਦਿਆਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ 1 ਲੱਖ 50 ਹਜ਼ਾਰ ਰੁਪਏ ਪਿੰਡ ਦੇ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਤੇ ਸਮੂਹ ਪੰਚਾਇਤ ਨੇ ਐਡਵੋਕੇਟ ਸੰਜੀਵ ਚੌਧਰੀ ਚੀਚੀ ਤੇ ਸੇਠੀ ਉਧਨੋਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ, ਨੰਬਰਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜੋਆ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ, ਖਰੀਦ ਏਜੰਸੀਆਂ ਦੀ ਪਹਿਲੀ ਤੋਂ ਆਉਣ ਦੀ ਸੰਭਾਵਨਾ ਅਗਲੀ ਖ਼ਬਰ ਸਨਾਤਨ ਧਰਮ ਸਭਾ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਪਿੰਡ ਟੌਂਸਾ ’ਚ ਕਰਵਾਇਆ
Ad Position 24