ਪਿੰਡ ਆਕਲਿਆਣਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਕਰਵਾਏ ਜਾਂਦੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਚੌਥੇ ਸਮਾਗਮ 1 ਅਕਤੂਬਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਆਕਲਿਆਣਾ ਨਜ਼ਦੀਕ ਬਲਾਚੌਰ ਵਿਖੇ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਇਹ ਗੁਰਮਤਿ ਸਮਗਾਮ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ।
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਕਰਵਾਏ ਜਾਂਦੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਚੌਥੇ ਸਮਾਗਮ 1 ਅਕਤੂਬਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਆਕਲਿਆਣਾ ਨਜ਼ਦੀਕ ਬਲਾਚੌਰ ਵਿਖੇ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਇਹ ਗੁਰਮਤਿ ਸਮਗਾਮ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਨੇਕ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਕੰਪਲੈਕਸ ਦੇ ਅੰਦਰ ਖੁੱਲ੍ਹੇ ਪੰਡਾਲ ਵਿਖੇ ਕਰਵਾਏ ਜਾਣਗੇ। ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਆਸ-ਪਾਸ ਦੇ ਪਿੰਡਾਂ ’ਚੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਮਾਗਮ ਲਈ ਨਵਾਂਸ਼ਹਿਰ ਤੇ ਹੋਰ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਿਜਾਉਣ ਲਈ ਮੁਫਤ ਬੱਸ ਸੇਵਾ ਦੇ ਪ੍ਰਬੰਧ ਵੀ ਕੀਤੇ ਗਏ ਹਨ। ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਨਿਰਭੈ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਤੋਂ ਬਾਅਦ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਪ੍ਰਿੰਸੀਪਲ ਚਰਨਜੀਤ ਸਿੰਘ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਫਲਸਫੇ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਹਰਜਿੰਦਰ ਸਿੰਘ, ਜਗਨ ਨਾਥ ਸਿੰਘ, ਤਰਲੋਕ ਸਿੰਘ, ਸਰਬਜੀਤ ਸਿੰਘ, ਸਤੀਸ਼ ਸਿੰਘ, ਪਲਵਿੰਦਰ ਸਿੰਘ, ਪ੍ਰਦੀਪ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ।