29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਦੁਆਰਾ ਸਰੋਵਰ ਸਾਹਿਬ ਦੀ ਡਿਸਪੈਂਸਰੀ ਨੂੰ ਰੋਟਰੀ ਕਲੱਬ ਬੰਗਾ ਵਲੋਂ ਦਵਾਈਆਂ ਭੇਟ

ਬੰਗਾ, 29 ਸਤੰਬਰ (ਧਰਮਵੀਰ ਪਾਲ)-ਰੋਟਰੀ ਕਲੱਬ ਬੰਗਾ ਵਲੋਂ ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਤਪ ਅਸਥਾਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ, ਗੁਰਦੁਆਰਾ ਸਰੋਵਰ ਸਾਹਿਬ ਵਿਖੇ ਸਥਿਤ ਡਿਸਪੈਂਸਰੀ ਨੂੰ ਮਰੀਜ਼ਾਂ ਦੀ ਸਹੂਲਤ ਲਈ 32,000 ਰੁਪਏ ਦੀਆਂ ਜ਼ਰੂਰੀ ਦਵਾਈਆਂ ਭੇਟ ਕੀਤੀਆਂ ਗਈਆਂ। ਇਹ ਸੇਵਾ ਪ੍ਰਾਜੈਕਟ ਰੋਟਰੀ ਕਲੱਬ ਬੰਗਾ ਦੇ ਪ੍ਰਾਜੈਕਟ ਚੇਅਰਮੈਨ ਰੋਟੋ.

Ad Position 21
No active advertisement
ਅਜੀਤ ਡੈਸਕ 30-09-2026
ਬੰਗਾ, 29 ਸਤੰਬਰ (ਧਰਮਵੀਰ ਪਾਲ)-ਰੋਟਰੀ ਕਲੱਬ ਬੰਗਾ ਵਲੋਂ ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਤਪ ਅਸਥਾਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ, ਗੁਰਦੁਆਰਾ ਸਰੋਵਰ ਸਾਹਿਬ ਵਿਖੇ ਸਥਿਤ ਡਿਸਪੈਂਸਰੀ ਨੂੰ ਮਰੀਜ਼ਾਂ ਦੀ ਸਹੂਲਤ ਲਈ 32,000 ਰੁਪਏ ਦੀਆਂ ਜ਼ਰੂਰੀ ਦਵਾਈਆਂ ਭੇਟ ਕੀਤੀਆਂ ਗਈਆਂ। ਇਹ ਸੇਵਾ ਪ੍ਰਾਜੈਕਟ ਰੋਟਰੀ ਕਲੱਬ ਬੰਗਾ ਦੇ ਪ੍ਰਾਜੈਕਟ ਚੇਅਰਮੈਨ ਰੋਟੋ. ਮਨਧੀਰ ਸਿੰਘ ਚੱਠਾ ਦੀ ਅਗਵਾਈ ਹੇਠ ਨੇਪਰੇ ਚਾੜ੍ਹਿਆ। ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਰੋਟੋ. ਸਰਨਜੀਤ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਹੀ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਤੇ ਧਾਰਮਿਕ ਸਥਾਨਾਂ ਨਾਲ ਜੁੜੀਆਂ ਡਿਸਪੈਂਸਰੀਆਂ ਵਿਚ ਵੱਡੀ ਗਿਣਤੀ ਵਿਚ ਲੋਕ ਇਲਾਜ ਲਈ ਪਹੁੰਚਦੇ ਹਨ ਅਤੇ ਅਜਿਹੇ ਮੌਕਿਆਂ ’ਤੇ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ ਬਹੁਤ ਮਹੱਤਵਪੂਰਨ ਹੁੰਦੀ ਹੈ। ਇਸੇ ਲੋੜ ਨੂੰ ਧਿਆਨ ਵਿਚ ਰੱਖਦਿਆਂ ਕਲੱਬ ਵਲੋਂ ਇਹ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਪ੍ਰਾਜੈਕਟ ਚੇਅਰਮੈਨ ਰੋਟੋ. ਮਨਧੀਰ ਸਿੰਘ ਚੱਠਾ ਨੇ ਦੱਸਿਆ ਕਿ ਡਿਸਪੈਂਸਰੀ ਵਲੋਂ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਲੋੜ ਬਾਰੇ ਜਾਣਕਾਰੀ ਮਿਲਣ ਉਪਰੰਤ ਰੋਟਰੀ ਕਲੱਬ ਵਲੋਂ ਇਸ ਸੇਵਾ ਪ੍ਰਾਜੈਕਟ ਨੂੰ ਅਮਲ ਵਿਚ ਲਿਆਂਦਾ ਗਿਆ। ਇਸ ਮੌਕੇ ਗੁਰਚਰਨ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਬੀਸਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਡਿਸਪੈਂਸਰੀ ਦੇ ਡਾ. ਹਰਜਿੰਦਰ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਜੀਤ ਸਿੰਘ, ਰਾਜਵਿੰਦਰ ਸ਼ੇਰਗਿੱਲ, ਜਤਿੰਦਰ ਸੋਨੀ, ਪਰਮਜੀਤ ਸਿੰਘ ਪੱਪੀ ਅਤੇ ਸੁਖਬੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਡਿਸਪੈਂਸਰੀ ਦੇ ਡਾਕਟਰਾਂ ਤੇ ਪ੍ਰਬੰਧਕ ਕਮੇਟੀ ਵਲੋਂ ਰੋਟਰੀ ਕਲੱਬ ਬੰਗਾ ਦਾ ਇਸ ਲੋਕ-ਭਲਾਈ ਕਾਰਜ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਿਆਨ ਸਿੰਘ ਗਹਿਲ ਮਜਾਰੀ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਰਿਟਾਇਰਡ ਜਵਾਨਾਂ ਤੇ ਵਿਧਵਾਵਾਂ ਦੀ ਆਈ.ਟੀ.ਬੀ.ਪੀ. ਪਟਿਆਲਾ ਵਿਖੇ ਮੀਟਿੰਗ-ਪੀ. ਐਸ. ਸੰਧੂ
Ad Position 24