29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

ਬੰਗਾ, 29 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਜਾਂਚ ਕੈਂਪ ਪਹਿਲੀ ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 30-09-2026
ਬੰਗਾ, 29 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਜਾਂਚ ਕੈਂਪ ਪਹਿਲੀ ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 1 ਅਕਤੂਬਰ ਨੂੰ ਸਵੇਰੇ 9 ਵਜੇ ਤੋਂ 3 ਵਜੇ ਤੱਕ ਚਮੜੀ ਰੋਗਾਂ ਦੇ ਵਿਭਾਗ ਵਿਚ ਲੱਗੇਗਾ, ਜਿਸ ਵਿਚ ਹਸਤਪਾਲ ਦੇ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਮਰੀਜ਼ਾਂ ਦੀ ਮੁਫਤ ਜਾਂਚ ਕਰਨਗੇ। ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕਰਨ ਦੇ ਨਾਲ-ਨਾਲ ਵੱਖ-ਵੱਖ ਲੈਬ ਟੈਸਟਾਂ ਜਿਵੇਂ ਸੀ. ਬੀ. ਸੀ., ਐਲ. ਐਫ. ਟੀ., ਆਰ. ਐਫ. ਟੀ., ਵਾਇਰਲ ਮਾਰਕਰ, ਆਇਰਨ ਫੇਰੀਟਿਨ, ਵਿਟਾਮਿਨ ਬੀ 12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਚਮੜੀ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਇਹ ਮੁਫ਼ਤ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ। ਡਾ. ਕਰਨ ਛਾਬੜਾ ਨੇ ਦੱਸਿਆ ਕਿ ਕੈਂਪ ਵਿਚ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ, ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ, ਸਿਰ ਦੇ ਵਾਲਾਂ ਦੇ ਝੜਨ/ਡਿੱਗਣ ਦਾ ਇਲਾਜ, ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ, ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਦਾ ਤਸੱਲੀਬਖਸ਼ ਜਾਂਚ ਕੀਤੀ ਜਾਵੇਗੀ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾਕਟਰ ਕਰਨ ਛਾਬੜਾ ਐਮ. ਡੀ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਹਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਗੁਰੂਆਂ ਪੀਰਾਂ ਦਾ ਦੋ ਰੋਜ਼ਾ ਮੇਲਾ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਗਿਆਨ ਸਿੰਘ ਗਹਿਲ ਮਜਾਰੀ ਨੂੰ ਸ਼ਰਧਾਂਜਲੀਆਂ ਭੇਟ
Ad Position 24