30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਧੂਰੀ ਵਿਖੇ 2 ਅਕਤੂਬਰ ਨੂੰ ਝੰਡਾ ਮਾਰਚ ਕੀਤਾ ਜਾਵੇਗਾ- ਅਵਤਾਰ ਸਿੰਘ ਚੱਕ ਗੁਰੂ

ਬਹਿਰਾਮ, 30 ਸਤੰਬਰ (ਸਰਬਜੀਤ ਸਿੰਘ ਰਾਣਾ) - ਸਮੂਹ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਫੀਲਡ ਅਤੇ ਦਫਤਰਾਂ ’ਚ ਪਿਛਲੇ ਲੰਬੇ ਸਮੇਂ ਤੋਂ ਇੱਕ ਵਰਕਰ ਦੇ ਰੂਪ ਵਿੱਚ ਠੇਕਾ ਮੁਲਾਜ਼ਮ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਵਤਾਰ ਸਿੰਘ ਚੱਕ ਗੁਰੂ ਨੇ ਇਥੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 01-10-2026
ਬਹਿਰਾਮ, 30 ਸਤੰਬਰ (ਸਰਬਜੀਤ ਸਿੰਘ ਰਾਣਾ) - ਸਮੂਹ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਫੀਲਡ ਅਤੇ ਦਫਤਰਾਂ ’ਚ ਪਿਛਲੇ ਲੰਬੇ ਸਮੇਂ ਤੋਂ ਇੱਕ ਵਰਕਰ ਦੇ ਰੂਪ ਵਿੱਚ ਠੇਕਾ ਮੁਲਾਜ਼ਮ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਵਤਾਰ ਸਿੰਘ ਚੱਕ ਗੁਰੂ ਨੇ ਇਥੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਨਲਿਸਟਮੈਂਟ, ਆਊਟਸੋਰਸ ਕਾਮਿਆਂ ਨੂੰ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਰੁਜ਼ਗਾਰ ਕਰਵਾਉਣ ਲਈ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ 2026 ’ਚ ਸ਼ਾਮਲ ਕਰਕੇ ਬਿਨਾਂ ਸ਼ਰਤ ਲਾਗੂ ਕਰਨਾ, ਘੱਟੋ ਘੱਟ ਉਜਰਤਾਂ 1948 ਲੇਬਰ ਐਕਟ ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਿਲ ਕਰਕੇ ਤਨਖਾਹ ਨਿਸ਼ਚਿਤ ਕਰਨਾ, ਈ. ਪੀ. ਐਫ ਅਤੇ ਈ.ਐਸ.ਆਈ ਲਾਗੂ ਕਰਨਾ ਸਮੇਤ ਮੰਗ ਪੱਤਰ ਦਰਜ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਧੂਰੀ ਵਿਖੇ ਦੋ ਅਕਤੂਬਰ ਨੂੰ ਝੰਡਾ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ ਹਿੱਸਾ ਲੈਣਗੇ। ਉਹਨਾਂ ਕਿਹਾ ਕਿ ਅਗਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾਲ ਮੰਨੀਆਂ ਤਾਂ ਸੂਬਾ ਆਗੂਆਂ ਦੀ ਅਗਵਾਈ ’ਚ ਜਲਦੀ ਸਾਰੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੇ ਪੱਕਾ ਹੋਣ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਹਨਾਂ ਕਿਹਾ ਕਿ ਝੰਡਾ ਮਾਰਚ ਆਉਣ ਵਾਲੇ ਸੰਘਰਸ਼ ਦੀ ਸ਼ੁਰੂਆਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿੱਖ ਯੋਧਿਆਂ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਅਪਮਾਨ ਜਨਕ ਟਿੱਪਣੀਆਂ ਖ਼ਿਲਾਫ਼ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਟੀਮ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਪੰਜ ਖਿਡਾਰੀਆਂ ਦੀ ਚੋਣ
Ad Position 24