30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਿੱਖ ਯੋਧਿਆਂ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਅਪਮਾਨ ਜਨਕ ਟਿੱਪਣੀਆਂ ਖ਼ਿਲਾਫ਼ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 30 ਸਤੰਬਰ (ਦੀਦਾਰ ਸਿੰਘ ਸ਼ੇਤਰਾ) - ਇੱਥੇ ਐਸ. ਐਸ.

Ad Position 21
No active advertisement
ਅਜੀਤ ਡੈਸਕ 01-10-2026
ਨਵਾਂਸ਼ਹਿਰ, 30 ਸਤੰਬਰ (ਦੀਦਾਰ ਸਿੰਘ ਸ਼ੇਤਰਾ) - ਇੱਥੇ ਐਸ. ਐਸ. ਪੀ ਸ਼ਹੀਦ ਭਗਤ ਸਿੰਘ ਨਗਰ ਤੁਸ਼ਾਰ ਗੁਪਤਾ ਨੂੰ ਇੱਕ ਮੰਗ ਪੱਤਰ ਦੇ ਕੇ ਸਿੱਖ ਯੋਧਿਆਂ ਅਤੇ ਸ੍ਰੀ ਦਰਬਾਰ ਸਾਹਿਬ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਬੀਬੀ ਵਲੋਂ ਕੀਤੀਆਂ ਗਈਆਂ ਟਿਪਣੀਆਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਹ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਮਿਸਲ ਸ਼ਹੀਦਾਂ ਬੁੱਢਾ ਦਲ ਦੋਆਬਾ ਦੇ ਜਥੇਦਾਰ ਗਿਆਨੀ ਪ੍ਰਤਾਪ ਸਿੰਘ ਨਵਾਂਸ਼ਹਿਰ ਨੇ ਦੱਸਿਆ ਕਿ ਹਰਿਆਣਾ ਨਾਲ ਸਬੰਧਤ ਇਕ ਔਰਤ ਵਲੋਂ ਸੋਸ਼ਲ ਮੀਡੀਆ ’ਤੇ ਸਿੱਖ ਯੋਧਿਆਂ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਵਿਅੰਗਮਈ ਭੱਦੇ ਮਜ਼ਾਕ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਅਤੇ ਮਾਹੌਲ ਖ਼ਰਾਬ ਦੀ ਕੋਸ਼ਿਸ਼ ਕੀਤੀ ਗਈ ਹੈ, ਵਿਰੁੱਧ ਢੁੱਕਵੀਂ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਸਿੱਖ ਸੰਗਤਾਂ ਵਿੱਚ ਇਸ ਬਾਰੇ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਦੀ ਹਾਲਤ ਵਿੱਚ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿਚ ਲਿਆਂਦਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੰਗਾ ਤੋਂ ਵੱਡੀ ਗਿਣਤੀ ’ਚ ਬਸਪਾ ਦੀ ਰੈਲੀ ਵਿਚ ਪਹੁੰਚਣਗੇ ਵਰਕਰ - ਪ੍ਰਵੀਨ ਬੰਗਾ ਅਗਲੀ ਖ਼ਬਰ ਧੂਰੀ ਵਿਖੇ 2 ਅਕਤੂਬਰ ਨੂੰ ਝੰਡਾ ਮਾਰਚ ਕੀਤਾ ਜਾਵੇਗਾ- ਅਵਤਾਰ ਸਿੰਘ ਚੱਕ ਗੁਰੂ
Ad Position 24