01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖਟਕੜ ਕਲਾਂ ਵਿਖੇ ਵਿੱਦਿਅਕ ਦੌਰਾ

ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ’ਤੇ ਬੀ. ਐਲ.

Ad Position 21
No active advertisement
ਅਜੀਤ ਡੈਸਕ 01-10-2026
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ’ਤੇ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਰੈੱਡ ਰਿਬਨ ਕਲੱਬ ਵੱਲੋਂ ਇੰਚਾਰਜ ਡਾ. ਗੌਰੀ ਅਤੇ ਓਂਕਾਰ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਲਈ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ, ਦੇਸ਼-ਪ੍ਰੇਮ ਅਤੇ ਭਾਰਤ ਦੀ ਆਜ਼ਾਦੀ ਲਈ ਦਿੱਤੀ ਮਹਾਨ ਕੁਰਬਾਨੀ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿਦਿਆਰਥਣਾਂ ਨੇ ਅਜਾਇਬ ਘਰ ਦਾ ਦੌਰਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ਾਂ, ਤਸਵੀਰਾਂ, ਵਸਤੂਆਂ ਅਤੇ ਹੋਰ ਯਾਦਗਾਰੀ ਸਮਗਰੀ ਨੂੰ ਦੇਖਿਆ ਅਤੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਹਾਸਲ ਕੀਤੀ। ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ ਇਹ ਵਿੱਦਿਅਕ ਦੌਰਾ ਵਿਦਿਆਰਥਣਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਇਤਿਹਾਸ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਦੇਸ਼ਭਗਤੀ, ਨਿਡਰਤਾ, ਤਿਆਗ ਅਤੇ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ। ਅਜਿਹੇ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ ਵਿਰਾਸਤ ਨੂੰ ਨੇੜਿਓਂ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਵਿਦਿਆਰਥਣਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ ਸੰਗਰਾਮ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਹ ਵਿਦਿਅਕ ਦੌਰਾ ਵਿਦਿਆਰਥਣਾਂ ਲਈ ਗਿਆਨਵਰਧਕ, ਪ੍ਰੇਰਣਾਦਾਇਕ ਅਤੇ ਯਾਦਗਾਰੀ ਅਨੁਭਵ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ 4 ਮਹੀਨੇ ਪਹਿਲਾਂ ਔੜ ’ਚ ਹੋਏ ਕਤਲ ਦਾ ਦੋਸ਼ੀ ਸ਼ੂਟਰ ਤਿਲੰਗਾਨਾ ਤੋਂ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਆਵਾਜਾਈ ਨੂੰ ਨਿਰਵਿਘਨ ਬਣਾਉਣ ਹਿੱਤ ਸੜਕ ਦੇ ਕੰਢੇ ਬਰਮ ’ਤੇ ਖੜ੍ਹਾ ਦਰੱਖਤ ਪੁਟਾਉਣ ਦੀ ਮੰਗ
Ad Position 24