ਉੱਘੇ ਸਮਾਜ ਸੇਵੀ ਤੇ ਸਾਬਕਾ ਫ਼ੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਸਸਕਾਰ ਅੱਜ
ਕਾਠਗੜ੍ਹ, 30 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਮੋਹਣ ਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਉਮਰ (84) ਦੇ ਅਕਾਲ ਚਲਾਣੇ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵੱਡੇ ਪੁੱਤਰ ਅਵਤਾਰ ਸਿੰਘ ਨੰਬਰਦਾਰ ਅਤੇ ਛੋਟੇ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਹਰੀ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੈਕਸ ਹਸਪਤਾਲ ਵਿਖੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਕਾਠਗੜ੍ਹ, 30 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਮੋਹਣ ਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਉਮਰ (84) ਦੇ ਅਕਾਲ ਚਲਾਣੇ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵੱਡੇ ਪੁੱਤਰ ਅਵਤਾਰ ਸਿੰਘ ਨੰਬਰਦਾਰ ਅਤੇ ਛੋਟੇ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਹਰੀ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੈਕਸ ਹਸਪਤਾਲ ਵਿਖੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਲੰਬਾ ਸਮਾਂ ਫੌਜ ਵਿੱਚ ਆਪਣੀ ਡਿਊਟੀ ਬੜੀ ਬਹਾਦਰੀ ਅਤੇ ਤਨਦੇਹੀ ਨਾਲ ਨਿਭਾਈ। ਫੌਜ ਤੋਂ ਰਿਟਾਇਰ ਹੋਣ ਉਪਰੰਤ ਉਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵੀ ਲੰਬਾ ਸਮਾਂ ਨਿਸ਼ਕਾਮ ਸੇਵਾ ਕੀਤੀ, ਜਿਸ ਕਰਕੇ ਉਹ ਇਲਾਕੇ ਵਿੱਚ ਬਹੁਤ ਸਤਿਕਾਰੇ ਜਾਂਦੇ ਸਨ। ਉਹ ਮਿਤੀ 29 ਸਤੰਬਰ ਨੂੰ ਆਪਣੇ ਸਵਾਸਾਂ ਦੀ ਪੂੰਜੀ ਭੋਗਦਿਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਸਸਕਾਰ ਮਿਤੀ 1 ਅਕਤੂਬਰ ਨੂੰ ਪਿੰਡ ਮੋਹਣ ਮਾਜਰਾ ਦੇ ਸ਼ਮਸ਼ਾਨਘਾਟ ਵਿਖੇ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ।