01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਵਨ ਦੀਵਾਨ ਤੇ ਸਤਵੀਰ ਪੱਲੀ ਝਿੱਕੀ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਐਸ. ਬੀ.

Ad Position 21
No active advertisement
ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਨ ਸਮੇਂ ਪਵਨ ਦੀਵਾਨ ਅਤੇ ਸਤਵੀਰ ਸਿੰਘ ਪੱਲੀ ਝਿੱਕੀ। 01-10-2026
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਐਸ.ਬੀ.ਐਸ ਨਗਰ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਏ.ਆਈ.ਸੀ.ਸੀ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਦੀਵਾਨ ਅਤੇ ਸਤਵੀਰ ਨੇ ਪਾਇਲਟ ਨਾਲ ਵਿਸਥਾਰ ਨਾਲ ਗੱਲਬਾਤ ਕਰਦਿਆਂ, ਪੰਜਾਬ ਕਾਂਗਰਸ ਨਾਲ ਸਬੰਧਤ ਕਈ ਅਹਿਮ ਅਤੇ ਭੱਖਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਨੂੰ ਬੇਹੱਦ ਸਫਲ ਕਰਾਰ ਦਿੰਦਿਆਂ ਦੀਵਾਨ ਅਤੇ ਸਤਵੀਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਨੂੰ ਹੋਰ ਅੱਗੇ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਨੇ ਪਾਇਲਟ ਨੂੰ ਸੂਬੇ ਵਿੱਚ ਬਣੇ ਅਰਾਜਕਤਾ ਵਾਲੇ ਹਾਲਾਤ ਤੋਂ ਵੀ ਜਾਣੂ ਕਰਵਾਇਆ ਅਤੇ ਇਸ ਲਈ ਮੌਜੂਦਾ ਆਪ ਸਰਕਾਰ ਦੇ ਕੁਸ਼ਾਸਨ ਨੂੰ ਜ਼ਿੰਮੇਵਾਰ ਦੱਸਦਿਆਂ, ਕਿਹਾ ਕਿ ਕਾਂਗਰਸ ਲਈ ਇੱਕ ਭਰੋਸੇਯੋਗ ਬਦਲ ਵਜੋਂ ਆਪਣੀ ਭੂਮਿਕਾ ਹੋਰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਦੀਵਾਨ ਅਤੇ ਸਤਵੀਰ ਪੱਲੀ ਝਿੱਕੀ ਨੇ ਕਿਹਾ ਕਿ ਅਸੀਂ ਸਚਿਨ ਪਾਇਲਟ ਨੂੰ ਸਪੱਸ਼ਟ ਤੌਰ ’ਤੇ ਦੱਸਿਆ ਕਿ ਪੰਜਾਬ ਵਿੱਚ ਜੰਗਲ ਰਾਜ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜ ਰਹੀ ਹੈ। ਹਾਲਾਤ ਇੰਨੇ ਮਾੜੇ ਹਨ ਕਿ ਸਮਾਜ ਦੇ ਹਰ ਵਰਗ ਨੂੰ ਆਪ ਸਰਕਾਰ ਦੀਆਂ ਨਾਕਾਮ ਨੀਤੀਆਂ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਤੇ ਮਜ਼ਬੂਤ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇੱਕਜੁੱਟਤਾ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। ਇਹ ਗੱਲ ਸਪੱਸ਼ਟ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਸਚਿਨ ਪਾਇਲਟ ਨੇ ਉਨ੍ਹਾਂ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਸੱਤਾਧਾਰੀ ਧਿਰ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕਾਂਗਰਸ ਦੇ ਇੱਕਜੁੱਟ ਅਤੇ ਭਰੋਸੇਯੋਗ ਸਿਆਸੀ ਬਦਲ ਵਜੋਂ ਉਭਰਨ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 04 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਗਾਂਧੀ ਜੈਅੰਤੀ ਮਨਾਈ
Ad Position 24