02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਆਉਣ ਵਾਲੀਆਂ ਚੋਣਾਂ ਦੌਰਾਨ ਵਿਧਾਇਕਾ ਸੰਤੋਸ਼ ਕਟਾਰੀਆ ਭਾਰੀ ਬਹੁਮਤ ਨਾਲ ਜਿੱਤਣਗੇ - ਰੀਠੂ

ਬਲਾਚੌਰ, 1 ਅਕਤੂਬਰ (ਨਰੇਸ਼ ਧੌਲ) - ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਵਾਸੀਆਂ ਦੇ ਵੱਡੇ ਸਹਿਯੋਗ ਸਦਕਾ ਮੌਜੂਦਾ ਆਪ ਵਿਧਾਇਕਾ ਸੰਤੋਸ਼ ਕਟਾਰੀਆ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

Ad Position 21
No active advertisement
ਅਜੀਤ ਡੈਸਕ 02-10-2026
ਬਲਾਚੌਰ, 1 ਅਕਤੂਬਰ (ਨਰੇਸ਼ ਧੌਲ) - ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਵਾਸੀਆਂ ਦੇ ਵੱਡੇ ਸਹਿਯੋਗ ਸਦਕਾ ਮੌਜੂਦਾ ਆਪ ਵਿਧਾਇਕਾ ਸੰਤੋਸ਼ ਕਟਾਰੀਆ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਾਂਤ, ਨਿਰਮਲ ਅਤੇ ਮਿੱਠਬੋਲੜੇ ਸੁਭਾਅ ਦੀ ਮਾਲਕ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਸਮੁੱਚੇ ਹਲਕੇ ਦੇ ਬਗੈਰ ਵਿਤਕਰਾ ਕੀਤਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਲਕੇ ਦੇ ਲੋਕ ਉਨ੍ਹਾਂ ਦਾ ਹਰ ਥਾਂ ਜਾਣ ’ਤੇ ਨਿੱਘਾ ਸਵਾਗਤ ਕਰ ਰਹੇ ਹਨ। ਜਿਸ ਕਾਰਨ ਸਮੁੱਚੇ ਹਲਕਾ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਪਣੀ ਹਰਮਨ ਪਿਆਰੀ ਨੇਤਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਫਿਰ ਤੋਂ ਦੁਬਾਰਾ ਮੌਕਾ ਦੇ ਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਵਾਉਣਗੇ। ਉਨ੍ਹਾਂ ਪਾਰਟੀ ਵੱਲੋਂ ਦਿੱਤੀ ਜਾਣ ਵਾਲੀ ਟਿੱਕਟ ਸਬੰਧੀ ਕਿਆਸਅਰਾਈਆਂ ਦੂਰ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਪੂਰੀ ਤਰ੍ਹਾਂ ਦੁਬਾਰਾ ਚੋਣ ਲੜਨ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕਾ ਵਾਸੀ ਵੀ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਵਿਘਨ ਨਪੇਰੇ ਚੜ੍ਹਾਉਣ ਲਈ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਅਸ਼ਵਨੀ ਕੁਮਾਰ ਲੰਬੂਆਂ, ਰਾਜ ਕੁਮਾਰ ਉਧਨਵਾਲ, ਸੁਰੇਸ਼ ਰਾਣਾ ਕੁੱਕੜਸੂਹਾ, ਸੋਹਣ ਲਾਲ ਭਾਣੇਵਾਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਫੌਜੀ ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ ਅਗਲੀ ਖ਼ਬਰ ਸੜਕ ਹਾਦਸੇ ਵਿੱਚ ਬੰਗਾ ਦੇ ਸਾਬਕਾ ਐਮ.ਸੀ ਜੀਤ ਸਿੰਘ ਭਾਟੀਆ ਗੰਭੀਰ ਜ਼ਖਮੀ
Ad Position 24