02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਆਪ’ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨਾਲ ਆਮ ਲੋਕਾਂ ਨੂੰ ਮਿਲ ਰਿਹਾ ਵੱਡਾ ਲਾਭ -ਬ੍ਰਿਗੇਡੀਅਰ ਰਾਜ ਕੁਮਾਰ

ਕਾਠਗੜ੍ਹ, 1 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-‘ਆਪ’ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਨਾਲ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਮਿਲਣ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਬਿਜਲੀ ਖਰਚੇ ਵਿੱਚ ਰਾਹਤ ਆਈ ਹੈ।

Ad Position 21
No active advertisement
ਅਜੀਤ ਡੈਸਕ 02-10-2026
ਕਾਠਗੜ੍ਹ, 1 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-‘ਆਪ’ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਆਸਾਨੀ ਨਾਲ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਮਿਲਣ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਬਿਜਲੀ ਖਰਚੇ ਵਿੱਚ ਰਾਹਤ ਆਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ, ਜਾਂਚਾਂ ਅਤੇ ਦਵਾਈਆਂ ਉਪਲਬਧ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਂਸ ਸਮੇਤ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਮਜ਼ਬੂਤ ਸਰਕਾਰੀ ਸਿੱਖਿਆ ਪ੍ਰਣਾਲੀ ਪਿੰਡਾਂ ਦੇ ਬੱਚਿਆਂ ਲਈ ਅੱਗੇ ਵੱਧਣ ਦੇ ਵਧੇਰੇ ਮੌਕੇ ਪੈਦਾ ਕਰ ਸਕਦੀ ਹੈ। ਕਿਹਾ ਕਿ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ, ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਭਲਾਈ ਯੋਜਨਾਵਾਂ ਰਾਹੀਂ ਵੀ ਲੋਕਾਂ ਨੂੰ ਸਹਾਇਤਾ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਖੇਡਾਂ ਨੂੰ ਉਤਸ਼ਾਹਿਤ ਕਰਨ, ਸੜਕਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਨਹਿਰੀ ਸਿੰਚਾਈ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਦਾ ਦੂਜਾ ਨਾਮ ਸ਼ਰਾਧ ਹੁੰਦਾ ਹੈ -ਸਵਾਮੀ ਦਿਆਲ ਦਾਸ ਅਗਲੀ ਖ਼ਬਰ ਸਾਬਕਾ ਫੌਜੀ ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
Ad Position 24