01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਝਿੰਗੜਾਂ ਵਿਖੇ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ’ਚ ਨਗਰ ਕੀਰਤਨ ਸਜਾਇਆ

ਔੜ/ ਝਿੰਗੜਾਂ, 1 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਿਸ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ , ਮਹਾਰਾਜ ਪ੍ਰੀਤਮ ਦਾਸ ਦੇ ਪਰਿਵਾਰ ਵਲੋਂ ਗ੍ਰਾਮ ਪੰਚਾਇਤ ਪਿੰਡ ਵਾਸੀਆਂ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 02-10-2026
ਔੜ/ ਝਿੰਗੜਾਂ, 1 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਿਸ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ , ਮਹਾਰਾਜ ਪ੍ਰੀਤਮ ਦਾਸ ਦੇ ਪਰਿਵਾਰ ਵਲੋਂ ਗ੍ਰਾਮ ਪੰਚਾਇਤ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ। ਨਗਰ ਕੀਰਤਨ ਮਗਰ ਚੱਲ ਰਹੀਆਂ ਸੰਗਤਾਂ ਜਿੱਥੇ ਸ਼ਬਦ ਗਾਇਨ ਕਰ ਰਹੀਆਂ ਸਨ ਉੱਥੇ ਗਾਇਕ ਕਲਾਕਾਰ ਬਲਕਾਰ ਨਿਮਾਣਾ ਗੁਣਾਚੌਰ ਐਂਡ ਪਾਰਟੀ ਤੇ ਰਾਜਾ ਸਾਹਿਬ ਦਾ ਗੁਣਗਾਨ ਕਰ ਰਹੇ ਸਨ ।ਲਗਾਏ ਗਏ ਵੱਖ-ਵੱਖ ਪੜਾਵਾਂ ’ਚ ਪੰਥ ਦੇ ਮਹਾਨ ਕੀਰਤਨੀ ਤੇ ਢਾਡੀ ਜਥੇ ਆਪਣੀ ਹਾਜ਼ਰੀ ਭਰ ਰਹੇ ਸਨ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਜਥੇਦਾਰ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 2 ਅਕਤੂਬਰ ਨੂੰ ਸਵੇਰੇ 10 ਵਜੇ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਸਜਾਏ ਜਾਣਗੇ, ਜਿਸ ’ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਭਾਈ ਬਲਪ੍ਰੀਤ ਸਿੰਘ ਲੁਧਿਆਣਾ, ਢਾਡੀ ਗਰਜਾ ਸਿੰਘ ਮਾਣਕਪੁਰ ਸਰੀਫ ਤੋਂ ਇਲਾਵਾ ਪੰਥ ਦੇ ਮਹਾਨ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ ਰਿਐਤ ਯੂ. ਕੇ., ਰਣਜੀਤ ਸਿੰਘ ਰਿਐਤ ਯੂ. ਕੇ., ਦਲਜੀਤ ਕੌਰ ਯੂ. ਕੇ., ਅਮਰਜੀਤ ਸਿੰਘ ਯੂ. ਕੇ.,ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ,ਪਰਮਜੀਤ ਸਿੰਘ ਗਰੇਵਾਲ ਪੰਚ,ਬਲਵਿੰਦਰ ਸਿੰਘ ਝਿੰਗੜ, ਗ੍ਰੰਥੀ ਬੁੱਧ ਸਿੰਘ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਸੋਢੀ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਅਮਰਜੀਤ ਸਿੰਘ ਲੱਲ੍ਹ ਯੂ ਐਸ ਏ, ਗੁਰਮੁੱਖ ਸਿੰਘ, ਬਹਾਦਰ ਸਿੰਘ ਮਹਿਮੀ ਪੰਚ, ਗੁਰਦੇਵ ਰਾਮ ਪੰਚ, ਮਹਾਰਾਜ ਪ੍ਰੀਤਮ ਦਾਸ ਦੀ ਸਪੁੱਤਰੀ ਬੀਬੀ ਸੁਖਵੰਤ ਕੌਰ ਯੂ ਐਸ ਏ, ਨਾਨਕ ਸਿੰਘ ਜੂਤਲਾ ਯੂ. ਐਸ. ਏ. , ਜੋਗਾ ਸਿੰਘ ਜੂਤਲਾ ਯੂ. ਕੇ., ਬੀਬੀ ਪਰਮਿੰਦਰ ਕੌਰ ਰਿਐਤ ਯੂ. ਕੇ. , ਪ੍ਰਧਾਨ ਸੰਤੋਖ ਸਿੰਘ ਗਰੇਵਾਲ,ਤਰਲੋਚਨ ਸਿੰਘ ਲੱਲ੍ਹ, ਜਸਵੀਰ ਸਿੰਘ, ਅਮਰਜੀਤ ਸਿੰਘ, ਪਰਮਿੰਦਰ ਸਿੰਘ , ਨਿਰਮਲ ਸਿੰਘ ਮਹਿਮੀ,ਸ਼ਿੰਗਾਰਾ ਸਿੰਘ ਢੰਡਾ,ਲਵਪ੍ਰੀਤ ਸਿੰਘ, ਮਨਦੀਪ ਸਿੰਘ,ਜਤਿੰਦਰ ਸਿੰਘ,ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ ਥਿੰਦ, ਗੁਰਵਿੰਦਰ ਸਿੰਘ ਮਿੰਟੂ,ਬਲਵੀਰ ਸਿੰਘ, ਜਸਵਿੰਦਰ ਸਿੰਘ, ਜਸਵੀਰ ਰਾਮ, ਰਤਨਜੀਤ ਸਿੰਘ,ਰਵੀ ਕਲਸੀ, ਕਾਕਾ ਝਿੰਗੜ, ਪਿੰਦੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੱਪਰੀਆਂ ਖੁਰਦ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਏ ਸਮੈਸਟਰ ਦੂਜੇ ਦੇ ਨਤੀਜੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’
Ad Position 24