ਟੱਪਰੀਆਂ ਖੁਰਦ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਏ ਸਮੈਸਟਰ ਦੂਜੇ ਦੇ ਨਤੀਜੇ ’ਚ ਮਾਰੀਆਂ ਮੱਲਾਂ
ਟੱਪਰੀਆਂ ਖੁਰਦ, 1 ਅਕਤੂਬਰ (ਬੂਥਗੜ੍ਹੀਆ)-ਮਹਾਰਾਜ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾਂ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਦੀ ਅਗੁਵਾਈ ਦੇ ਵਿੱਚ ਚੱਲ ਰਹੇ ਮਹਾਰਾਜ ਲਾਲ ਦਾਸ ਜੀ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖੁਰਦ ਦੇ ਭਾਗ ਬੀ. ਏ ਸਮੈਸਟਰ ਦੂਜੇ ਦਾ ਨਤੀਜਾ 100 ਫ਼ੀਸਦੀ ਰਿਹਾ।
ਟੱਪਰੀਆਂ ਖੁਰਦ, 1 ਅਕਤੂਬਰ (ਬੂਥਗੜ੍ਹੀਆ)-ਮਹਾਰਾਜ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾਂ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਦੀ ਅਗੁਵਾਈ ਦੇ ਵਿੱਚ ਚੱਲ ਰਹੇ ਮਹਾਰਾਜ ਲਾਲ ਦਾਸ ਜੀ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖੁਰਦ ਦੇ ਭਾਗ ਬੀ.ਏ ਸਮੈਸਟਰ ਦੂਜੇ ਦਾ ਨਤੀਜਾ 100 ਫ਼ੀਸਦੀ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਏ ਸਮੈਸਟਰ ਦੂਜੇ ਦੇ ਨਤੀਜੇ ਵਿੱਚ ਐਮ.ਐਲ.ਬੀ.ਜੀ ਗਰਲਜ਼ ਕਾਲਜ ਟੱਪਰੀਆਂ ਖੁਰਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਨਤੀਜੇ ਵਿੱਚ ਅਮਨਦੀਪ ਸਪੁੱਤਰੀ ਕੇਸਵ ਕੁਮਾਰ ਨੇ 88.5 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਅਮਨਦੀਪ ਕੌਰ ਸਪੁੱਤਰੀ ਸਰਬਜੀਤ ਸਿੰਘ ਅਤੇ ਰੀਆ ਰਾਣੀ ਸਪੁੱਤਰੀ ਸੁਭਾਸ਼ ਚੰਦਰ ਨੇ 82.5 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਜੈਸਮੀਨ ਸਪੁੱਤਰੀ ਸੁਰਿੰਦਰ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਪ੍ਰੋਫੈਸਰ ਡਾ. ਤੇਜਿੰਦਰ ਕੌਰ ਨੇ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।