ਲੰਗੜੋਆ ਵਿਖੇ ਵਿਸ਼ੇਸ਼ ਗੁਰਮਿਤ ਸਮਾਗਮ ਕੱਲ੍ਹ
ਨਵਾਂਸ਼ਹਿਰ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 3 ਅਕਤੂਬਰ ਦਿਨ ਸ਼ਨੀਵਾਰ ਦੇ ਪੰਜਵੇਂ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਸੜਕ ਵਾਲਾ ਪਿੰਡ ਲੰਗੜੋਆ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਸਹਿਤ ਕਰਵਾਏ ਜਾ ਰਹੇ ਹਨ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਪਾਲ ਸਿੰਘ ਅਤੇ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਨਵਾਂਸ਼ਹਿਰ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 3 ਅਕਤੂਬਰ ਦਿਨ ਸ਼ਨੀਵਾਰ ਦੇ ਪੰਜਵੇਂ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਸੜਕ ਵਾਲਾ ਪਿੰਡ ਲੰਗੜੋਆ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਸਹਿਤ ਕਰਵਾਏ ਜਾ ਰਹੇ ਹਨ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਪਾਲ ਸਿੰਘ ਅਤੇ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਸ਼ਾਮ 6 ਵਜੇ ਖੁੱਲ੍ਹੇ ਪੰਡਾਲ ਵਿੱਚ ਆਰੰਭ ਹੋਣਗੇ। ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੀਰਤਨੀ ਜਥਾ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੇਗਾ, ਉਹਨਾਂ ਤੋਂ ਬਾਅਦ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਸ੍ਰਵਣ ਕਰਾਉਣਗੇ। ਉਹਨਾਂ ਤੋਂ ਬਾਅਦ ਪ੍ਰਸਿੱਧ ਕਥਾਵਾਚਕ ਗਿਆਨੀ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਸਬੰਧ ਵਿੱਚ ਗੁਰਦੁਆਰਾ ਕਮੇਟੀ ਵੱਲੋਂ ਆਸ-ਪਾਸ ਦੇ ਪਿੰਡਾਂ ਦੇ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਹਰ ਪਿੰਡ ਵਿੱਚੋਂ ਟਰਾਲੀਆਂ ਅਤੇ ਆਪਣੇ ਸਾਧਨਾਂ ਰਾਹੀਂ ਸੰਗਤਾਂ ਦੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੇ ਸੰਭਾਵਨਾ ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ ਅਤੇ ਦੂਰ-ਦੁਰੇਡੇ ਇਲਾਕੇ ਤੋਂ ਸੰਗਤਾਂ ਨੂੰ ਲਿਆਉਣ ਲਈ ਸੁਸਾਇਟੀ ਵੱਲੋਂ ਬੱਸਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ। ਉਹਨਾਂ ਨੇ ਗੁਰਦੁਆਰਾ ਕਮੇਟੀ ਦੀ ਮੀਟਿੰਗ ਉਪਰੰਤ ਸਮੁੱਚੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ। ਇਸ ਸਮੇਂ ਗੁਰਨਾਮ ਸਿੰਘ ਸੈਕਟਰੀ, ਸੂਰਤ ਸਿੰਘ, ਹਰਵਿੰਦਰ ਸਿੰਘ, ਜਰਨੈਲ ਸਿੰਘ ਹਾਂਡਾ, ਸੁਖਵਿੰਦਰ ਸਿੰਘ, ਮੋਹਨ ਸਿੰਘ, ਮਾਨ ਸਿੰਘ, ਜਗਦੀਪ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ ਅਤੇ ਜਰਨੈਲ ਸਿੰਘ ਪਾਬਲਾ ਵੀ ਉਹਨਾਂ ਨਾਲ ਮੌਜੂਦ ਸਨ।