03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡਾ. ਸੁੱਖੀ ਨੇ ਬੰਗਾ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਬੰਗਾ, 2 ਅਕਤੂਬਰ (ਧਰਮਵੀਰ ਪਾਲ)-ਦਾਣਾ ਮੰਡੀ ਬੰਗਾ ਵਿਖੇ ਡਾ. ਸੁਖਵਿੰਦਰ ਸੁੱਖੀ ਹਲਕਾ ਵਿਧਾਇਕ ਬੰਗਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।

Ad Position 21
No active advertisement
ਅਜੀਤ ਡੈਸਕ 03-10-2026
ਬੰਗਾ, 2 ਅਕਤੂਬਰ (ਧਰਮਵੀਰ ਪਾਲ)-ਦਾਣਾ ਮੰਡੀ ਬੰਗਾ ਵਿਖੇ ਡਾ. ਸੁਖਵਿੰਦਰ ਸੁੱਖੀ ਹਲਕਾ ਵਿਧਾਇਕ ਬੰਗਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ ਅਤੇ ਫਸਲ ਦੀ ਅਦਾਇਗੀ 48 ਘੰਟਿਆਂ ’ਚ ਕਿਸਾਨਾਂ ਦੇ ਖਾਤਿਆਂ ’ਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਮੇਸ਼ਾ ਨਾਲ ਖੜ੍ਹੀ ਹੈ ਅਤੇ ਕੋਈ ਵੀ ਪ੍ਰੇਸ਼ਾਨੀ ਮੰਡੀਆਂ ਵਿਚ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਅਗਰ ਕੋਈ ਵੀ ਮੰਡੀ ਸੰਬੰਧੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਵਰਿੰਦਰ ਕੁਮਾਰ ਨੇ ਕਿਹਾ ਕਿ ਮਜ਼ਦੂਰਾਂ ਲਈ ਵੀ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਸੋਹਣ ਲਾਲ ਢੰਡਾ ਜ਼ਿਲ੍ਹਾਂ ਪ੍ਰੀਸ਼ਦ ਮੈਂਬਰ ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ, ਇੰਦਰਜੀਤ ਸਿੰਘ ਮਾਨ ਚੇਅਰਮੈਨ ਟਰੇਡ ਵਿੰਗ, ਰੁਪਿੰਦਰ ਮਨਿਹਾਸ ਜ਼ਿਲ੍ਹਾ ਮੰਡੀ ਅਫਸਰ ਸ਼ਹੀਦ ਭਗਤ ਸਿੰਘ ਨਗਰ, ਵਰਿੰਦਰ ਕੁਮਾਰ ਸਕੱਤਰ ਮਾਰਕੀਟ ਕਮੇਟੀ, ਦਵਿੰਦਰ ਕੁਮਾਰ ਇੰਸਪੈਕਟਰ, ਤਰਨਜੀਤ ਸਿੰਘ ਇੰਸਪੈਕਟਰ, ਗਗਨਦੀਪ ਸਿੰਘ ਮੈਨੇਜਰ ਵੀਅਰ ਹਾਊਸ, ਗੁਰਚਰਨ ਸਿੰਘ ਬੂਟੀ ਪ੍ਰਧਾਨ ਆੜਤੀ ਐਸੋਸੀਏਸ਼ਨ ਬੰਗਾ, ਅਰੁਣ ਵਰਮਾਨੀ, ਸੰਜੀਵ ਜੈਨ, ਜਸਪਾਲ ਕਮਲ ਚੋਪੜਾ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਵਿਜੇ ਗੁਪਤਾ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਟੀਚਰਾਂ ਵਲੋਂ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕੱਲ੍ਹ ਅਗਲੀ ਖ਼ਬਰ ਜਸਵੀਰ ਸਿੰਘ ਰੱਕੜ ਨੇ ਸੰਭਾਲਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ (ਡੀ. ਐਮ.)...
Ad Position 24