03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਤਲੁਜ ਵਿਦਿਆਨੰਦ ਪਬਲਿਕ ਸਕੂਲ ’ਚ ਗਾਂਧੀ ਜੈਅੰਤੀ ਮਨਾਈ

ਕਾਠਗੜ੍ਹ, 2 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਜੇ.

Ad Position 21
No active advertisement
ਅਜੀਤ ਡੈਸਕ 03-10-2026
ਕਾਠਗੜ੍ਹ, 2 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਜੇ. ਕੇ. ਜੱਗੀ, ਸੀ. ਈ. ਓ. ਮਨਮੋਹਨ ਕਾਲੀਆ, ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਆਕਾਂਕਸ਼ਾ ਤੇ ਸਾਰੀਆਂ ਅਧਿਆਪਕਾਵਾਂ ਵਲੋਂ ਮਹਾਤਮਾ ਗਾਂਧੀ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੱਤ, ਅਹਿੰਸਾ ਤੇ ਸਵੱਛਤਾ ਦੇ ਸੰਦੇਸ਼ ਤੇ ਆਧਾਰਿਤ ਭਾਸ਼ਨ, ਕਵਿਤਾਵਾਂ ਅਤੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਵੀ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਪ੍ਰਸਿੱਧ ਵਿਚਾਰਾਂ ਤੇ ਉਨ੍ਹਾਂ ਦੀਆਂ ਜੀਵਨ ਕਦਰਾਂ-ਕੀਮਤਾਂ ਤੋਂ ਜਾਣੂੰ ਕਰਵਾਇਆ ਗਿਆ। ਅਧਿਆਪਕਾਂ ਨੇ ਦੱਸਿਆ ਕਿ ਗਾਂਧੀ ਜੀ ਨੇ ਸੱਤ ਅਤੇ ਅਹਿੰਸਾ ਨੂੰ ਆਪਣਾ ਮੁੱਖ ਹਥਿਆਰ ਬਣਾ ਕੇ ਦੇਸ਼ ਨੂੰ ਆਜ਼ਾਦੀ ਦੀ ਦਿਸ਼ਾ ਵੱਲ ਅੱਗੇ ਵਧਾਇਆ। ਵਿਦਿਆਰਥੀਆਂ ਨੇ ਸਵੱਛਤਾ ਦੇ ਮਹੱਤਵ ਨੂੰ ਸਮਝਦਿਆਂ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼ ਰੱਖਣ ਦਾ ਸੰਦੇਸ਼ ਵੀ ਦਿੱਤਾ। ਵਿਦਿਆਲਾ ਵਲੋਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਸੱਤ, ਅਹਿੰਸਾ, ਸਵੱਛਤਾ ਅਤੇ ਦੇਸ਼ ਸੇਵਾ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਸੰਘਰਸ਼ ਅਤੇ ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਖੂਨਦਾਨ ਦਿਵਸ ਮੇਰੇ ਲਈ ਬਣਿਆ ਨਿਵੇਕਲਾ ਦਿਵਸ-ਮਨਜੀਤ ਕੌਰ ਵਾਸੀ ਸੋਨਾ ਅਗਲੀ ਖ਼ਬਰ ਸ੍ਰੀਆਂਸ ਪੇਪਰ ਮਿੱਲ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24