03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ ਨੇ ਬੱਚਿਆਂ ਨੂੰ ਵੰਡੀਆਂ ਖੇਡ ਵਰਦੀਆਂ

ਰਾਹੋਂ, 2 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪਿੰਡ ਤਾਜਪੁਰ ਵਿਖੇ ਲੋਕ ਭਲਾਈ ਸੇਵਾ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ ਵਲੋਂ ਬੱਚਿਆਂ ਨੂੰ ਖੇਡ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਰਾਹੋਂ, 2 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪਿੰਡ ਤਾਜਪੁਰ ਵਿਖੇ ਲੋਕ ਭਲਾਈ ਸੇਵਾ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ ਵਲੋਂ ਬੱਚਿਆਂ ਨੂੰ ਖੇਡ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਦਾ ਵੱਡਾ ਸਮਾਂ ਮੋਬਾਈਲ ਫੋਨਾਂ ’ਤੇ ਬੀਤ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦਾ ਖੇਡ ਮੈਦਾਨਾਂ ਨਾਲੋਂ ਨਾਤਾ ਘਟਦਾ ਜਾ ਰਿਹਾ ਹੈ। ਇਸ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਮਾਪਿਆਂ, ਪੰਚਾਇਤਾਂ ਅਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਕੁਲਵਿੰਦਰ ਸਿੰਘ ਭਾਰਟਾ ਨੇ ਇਸ ਉਪਰਾਲੇ ਵਿਚ ਸਹਿਯੋਗ ਦੇਣ ਲਈ ਸਮੂਹ ਗ੍ਰਾਮ ਪੰਚਾਇਤ ਤਾਜਪੁਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੌਰਾਨ ਗ੍ਰਾਮ ਪੰਚਾਇਤ ਤਾਜਪੁਰ ਵਲੋਂ ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕੁਲਵਿੰਦਰ ਸਿੰਘ ਭਾਰਟਾ ਨੇ ਬੱਚਿਆਂ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਬੱਚਿਆਂ ਦੇ ਉੱਜਵਲ ਭਵਿੱਖ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿਚ ਵੀ ਆਪਣਾ ਸਹਿਯੋਗ ਜਾਰੀ ਰੱਖਣਗੇ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਡਾਕਟਰ ਲਾਲ ਚੰਦ, ਪੰਚ ਰਾਮ ਲਾਲ, ਪੰਚ ਹਰਬੰਸ ਲਾਲ, ਪੰਚ ਜੋਗਿੰਦਰ ਦਾਸ, ਪੰਚ ਹਰਬੰਸ ਰਾਮ, ਸਾਬਕਾ ਸਰਪੰਚ ਸੰਤੋਖ ਤਾਜਪੁਰੀ, ਕਰਨਵੀਰ ਸਿੰਘ, ਹਰਦੀਪ ਸਿੰਘ ਚੇੜਾ, ਸੁੱਚਾ ਸੰਧੂ, ਬਿੱਕਰ, ਪਰਮਜੀਤ ਸੰਧੂ, ਲੈਂਬਰ ਰਾਮ, ਨੰਬਰਦਾਰ ਹਰਬੰਤ ਸਿੰਘ, ਕਲੱਬ ਪ੍ਰਧਾਨ ਜਸਪ੍ਰੀਤ ਸਿੰਘ, ਨੋਨੀ ਗਿੱਲ, ਡਾਕਟਰ ਪਰਮਜੀਤ, ਭਜਨ ਲਾਲ, ਰਤਨ ਚੰਦ, ਗੁਰਬਖਸ਼ ਰਾਮ, ਪ੍ਰਧਾਨ ਤਰਸੇਮ ਲਾਲ, ਜਸਪਾਲ ਚੁੰਬਰ, ਰੋਹਿਤ, ਅਰਮਾਨ, ਹਨੀ, ਦਵਿੰਦਰ, ਪ੍ਰਿੰਸ, ਗੈਵੀ, ਪ੍ਰਭ, ਗੈਰੀ, ਹਰਮਨ, ਪਰਮ ਸਮੇਤ ਗ੍ਰਾਮ ਪੰਚਾਇਤ ਦੇ ਨੁਮਾਇੰਦੇ, ਬੱਚੇ, ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਟੀਮ ਸਮੇਤ ਡੇਰਾ ਬਾਬਾ ਸਰਵਣ ਦਾਸ ਦੇ ਸਾਲਾਨਾ ਸ਼ਰਾਧ ਭੰਡਾਰੇ ’ਤੇ ਹਾਜ਼ਰੀ ਲਗਵਾਈ ਅਗਲੀ ਖ਼ਬਰ ਕੌਮੀ ਖੂਨਦਾਨ ਦਿਵਸ ਮੇਰੇ ਲਈ ਬਣਿਆ ਨਿਵੇਕਲਾ ਦਿਵਸ-ਮਨਜੀਤ ਕੌਰ ਵਾਸੀ ਸੋਨਾ
Ad Position 24