ਰਾਏਪੁਰ ਡੱਬਾ ਵਿਖੇ ਬ੍ਰਹਮ ਗਿਆਨੀ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 15 ਨੂੰ
ਔੜ/ਝਿੰਗੜਾਂ, 2 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਵਿਖੇ ਬ੍ਰਹਮ ਗਿਆਨੀ ਸੰਤ ਬਾਪੂ ਇੰਦਰ ਸਿੰਘ ਤਪ ਅਸਥਾਨ ਬਾਉੜੀ ਸਾਹਿਬ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਤੇ ਐਨ. ਆਰ.
ਔੜ/ਝਿੰਗੜਾਂ, 2 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਵਿਖੇ ਬ੍ਰਹਮ ਗਿਆਨੀ ਸੰਤ ਬਾਪੂ ਇੰਦਰ ਸਿੰਘ ਤਪ ਅਸਥਾਨ ਬਾਉੜੀ ਸਾਹਿਬ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 13 ਤੋਂ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਤੋਖ ਸਿੰਘ ਤੇ ਸਾਥੀ ਪ੍ਰਬੰਧਕਾਂ ਨੇ ਦੱਸਿਆ ਕਿ 13 ਅਕਤੂਬਰ ਨੂੰ ਸ੍ਰੀ ਆਖੰਡ ਪਾਠਾਂ ਦੀ ਲੜੀ ਆਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ। 14 ਅਕਤੂਬਰ ਨੂੰ ਦਿਨ ਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ। 15 ਅਕਤੂਬਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਪੰਡਾਲ ਸਜਾਏ ਜਾਣਗੇ। ਜਿਸ ’ਚ ਕੀਰਤਨੀ ਜਥੇ ਤੋਂ ਇਲਾਵਾ ਕਲਾਕਾਰ ਆਪਣਾ ਪ੍ਰੋਗਰਾਮ ਪੇਸ਼ ਕਰਨਗੇ। ਇਸ ਮੌਕੇ ਪ੍ਰਧਾਨ ਸੰਤੋਖ ਸਿੰਘ, ਗਿਆਨ ਸਿੰਘ, ਸੋਹਣ ਸਿੰਘ ਸਾਬਕਾ ਸਰਪੰਚ, ਸੰਦੀਪ ਸਿੰਘ ਸਾਬਕਾ ਪੰਚ, ਬਿਕਰਮਜੀਤ ਸਿੰਘ ਵਿੱਕੀ, ਹਰਮਨ ਪ੍ਰੀਤ ਸਿੰਘ ਮਨੀ, ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ, ਹਰਪਾਲ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ ਨੰਬਰਦਾਰ, ਬਾਬਾ ਇੰਦਰ ਸਿੰਘ, ਹਰਮੇਸ਼ ਕੁਮਾਰ ਬੰਗੜ, ਓੰਕਾਰ ਸਿੰਘ ਕੰਗ, ਅਮਰਜੀਤ ਸਿੰਘ, ਰਮੇਸ਼ ਸ਼ਰਮਾ, ਹਰਪਾਲ ਸਿੰਘ ਹੇੜੀਆਂ, ਹੈੱਡ ਗ੍ਰੰਥੀ ਗੋਪਾਲ ਸਿੰਘ, ਦੇਵੀ ਦਿਆਲ, ਸੋਨੂੰ, ਹਰਭਜਨ ਰਾਮ, ਲਖਵੀਰ ਸਿੰਘ, ਸਟੀਫਨ ਸਿੰਘ ਪੰਚ, ਸਤਪਾਲ ਸਿੰਘ ਫੌਜੀ, ਰਘਵੀਰ ਸਿੰਘ ਆਦਿ ਹਾਜ਼ਰ ਸਨ।