02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਵੱਛ ਭਾਰਤ ਅਭਿਆਨ ਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਰਾਹੋਂ, 2 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਮਿਡਲ ਸਕੂਲ, ਪਿੰਡ ਕੰਗ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤੇ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਤਰਸੇਮ ਲਾਲ ਮੁੱਖ ਅਧਿਆਪਕਾਂ ਨੇ ਕੀਤੀ।

Ad Position 21
No active advertisement
ਸਵੱਛ ਭਾਰਤ ਅਭਿਆਨ ਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦੀ ਤਸਵੀਰ। 03-10-2026
ਰਾਹੋਂ, 2 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਮਿਡਲ ਸਕੂਲ, ਪਿੰਡ ਕੰਗ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤੇ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਤਰਸੇਮ ਲਾਲ ਮੁੱਖ ਅਧਿਆਪਕਾਂ ਨੇ ਕੀਤੀ। ਇਸ ਮੌਕੇ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਹਰੇਕ ਨਸ਼ਾ ਜਾਨਲੇਵਾ ਹੈ। ਅੱਜ ਇਹ ਦੇਖਣ ਵਿਚ ਆਇਆ ਹੈ ਕਿ ਛੋਟੇ-ਛੋਟੇ ਬੱਚੇ ਵੀ ਸਭ ਤੋਂ ਪਹਿਲਾਂ ਸੁੰਘਣ ਵਾਲੀਆਂ ਚੀਜ਼ਾਂ ਜੀ ਵਰਤੋਂ ਕਰਦੇ ਹਨ, ਜੋ ਕਿ ਨਸ਼ੇ ਨੂੰ ਵਧਾਵਾ ਦਿੰਦੀਆਂ ਹਨ। ਇਸ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਫ਼ਾਈ ਵਿਚ ਸਹਿਭਾਗ, ਸਵੱਛ ਭਾਰਤ, ਵਿਕਸਿਤ ਭਾਰਤ ਵਿਸ਼ੇ ’ਤੇ ਗੱਲਬਾਤ ਕਰਦਿਆ ਦੱਸਿਆ ਕਿ ਜਿਵੇਂ ਅਸੀ ਆਪਣੇ ਤਨ ਨੂੰ ਸਾਫ ਸੁਥਰਾ ਰੱਖਦੇ ਹਾਂ ਉਸੇ ਤਰ੍ਹਾਂ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਇਸ ਮੌਕੇ ਹੱਥਾਂ ਨੂੰ ਸਾਫ ਕਰਨ ਦਾ ਢੰਗ ਅਭਿਆਸ ਕਰਕੇ ਦੱਸਿਆ। ਅੰਤ ਵਿਚ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਇਕੱਤਰਤਾ, ਜਿਸ ਵਿਚ ਪਿੰਡ ਵਾਸੀ ਵੀ ਹਾਜ਼ਰ ਸਨ ਨਸ਼ਿਆ ਪ੍ਰਤੀ ਪ੍ਰਣ ਦਿਵਾਇਆ। ਇਸ ਮੌਕੇ ਤਰਸੇਮ ਲਾਲ, ਮੁੱਖ ਅਧਿਆਪਕਾਂ ਨੇ ਆਈ ਹੋਈ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਮੈਂਬਰ ਧਰਮਪਾਲ, ਤਲਵਿੰਦਰ ਸਿੰਘ, ਪ੍ਰੀਆ, ਹਰਗੋਪਾਲ, ਮਿਡ ਡੇ ਮੀਲ ਸਟਾਫ ਤੇ ਵਿਦਿਆਰਥੀ ਹਾਜਿਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਡੋਂ ਬੇਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡੇ ਅਗਲੀ ਖ਼ਬਰ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਸੋਚ ਤੇ ਸੰਘਰਸ਼ ਤੋਂ ਅੱਜ ਦੀਆਂ ਸਿਆਸੀ ਪਾਰਟੀਆਂ ਸਬਕ ਸਿੱਖਣ-ਬਾਵਾ
Ad Position 24