ਕਾਮਰੇਡ ਰਾਮ ਸਿੰਘ ਨੂਰਪੁਰੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ
ਬੰਗਾ, 2 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੀ. ਪੀ.
ਬੰਗਾ, 2 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੀ. ਪੀ. ਆਈ. ਐਮ. ਵਲੋਂ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਰਾਮ ਸਿੰਘ ਨੂਰਪੁਰੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਇਕ ਮੰਗ-ਪੱਤਰ ਦਿੱਤਾ। ਸਾਥੀ ਨੂਰਪੁਰੀ ਨੇ ਕਿਹਾ ਕਿ ਇਹ ਮੰਗ ਪੱਤਰ ਪਹਿਲਾਂ ਮਿੱਥੇ ਪ੍ਰੋਗਰਾਮ ਅਨੁਸਾਰ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜਾਰੀ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਵਾਲੇ ਚਾਰ ਲੇਬਰ ਕੋਡ, ਵੀ. ਬੀ. ਜੀ. ਰਾਮ ਜੀ ਯੋਜਨਾ ਵਾਪਸ ਕਰਨ, ਮੁਕਤ ਵਪਾਰ ਸੰਧੀ, ਖੇਤੀ ਫਸਲਾਂ ਲਈ ਐਮ. ਐਸ. ਪੀ. ਲਾਗੂ ਕਰਨ ਅਤੇ ਕਿਸਾਨਾਂ ਮਜਦੂਰਾਂ ਦੇ ਕਰਜੇ ਮੁਆਫ ਕਰਨ ’ਚ ਪੰਜਾਬ ਸਰਕਾਰ ਵਲੋਂ ਕਾਨੂੰਨਾਂ ਵਿਚ ਸੋਧ ਕਰਨ ਤੇ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਹੋਰ ਮੰਗਾਂ ਸੰਬੰਧੀ ਇਹ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਰ ਲੇਬਰ ਕੋਡ ਲਾਗੂ ਹੋਣ ਤੇ ਵਰਕਰਾਂ ਨੂੰ ਮਾਲਕ ਨਿਸ਼ਚਿਤ ਸਮਾਂ ਰੁਜਗਾਰ ਦੇਣਗੇ। ਮਨਰੇਗਾ ਦੀ ਬਹਾਲੀ ਕੀਤੀ ਜਾਵੇ ਤੇ ਦਿਹਾੜੀ 200 ਦਿਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ। ਡੀਜ਼ਲ, ਪੈਟਰੋਲ, ਰਸੋਈ ਗੈਸ, ਖਾਦਾਂ ਅਤੇ ਕੀੜੇ ਮਾਰ ਦਵਾਈਆਂ ਦੀਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਘਟਾਈਆਂ ਜਾਣ। ਮੰਗ ਪੱਤਰ ਦੇਣ ਵਾਲਿਆਂ ਵਿਚ ਚਰਨਜੀਤ ਦੌਲਤਪੁਰ, ਕੁਲਦੀਪ ਝਿੰਗੜ, ਹੁਸਨ ਸਿੰਘ ਮਾਂਗਟ, ਸੁਨੀਤਾ ਤਲਵੰਡੀ, ਤਰਸੇਮ ਸਿੰਘ ਜੇ. ਈ., ਕਮਲਜੀਤ ਸਿੰਘ ਰੱਕੜ, ਈਸਾ ਛਾਬੜਾ, ਗਗਨ ਛਾਬੜਾ ਅਤੇ ਹਰਦੇਵ ਸਿੰਘ ਰਟੈਂਡਾ ਤੋਂ ਇਲਾਵਾ ਹੋਰ ਸਾਥੀ ਵੀ ਹਾਜ਼ਰ ਸਨ।