ਮੁੱਖ ਮੰਤਰੀ ਤੀਰਥ ਯਾਤਰਾ ਦੇ ਨਾਂਅ ’ਤੇ ਪੰਜਾਬ ਨਾਲ ਕੀਤਾ ਜਾ ਰਿਹਾ ਹੈ ਵੱਡਾ ਧੋਖਾ-ਗੁਰਪ੍ਰੀਤ
ਬਲਾਚੌਰ, 3 ਅਕਤੂਬਰ (ਨਰੇਸ਼ ਧੌਲ)-‘ਆਪ’ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਪੰਜਾਬ ਦੇ ਹੱਕਾਂ ’ਤੇ ਸਿੱਧਾ ਡਾਕਾ ਮਾਰ ਕੇ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚੌਧਰੀ ਗੁਰਪ੍ਰੀਤ ਗੁੱਜਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।
ਬਲਾਚੌਰ, 3 ਅਕਤੂਬਰ (ਨਰੇਸ਼ ਧੌਲ)-‘ਆਪ’ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਪੰਜਾਬ ਦੇ ਹੱਕਾਂ ’ਤੇ ਸਿੱਧਾ ਡਾਕਾ ਮਾਰ ਕੇ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚੌਧਰੀ ਗੁਰਪ੍ਰੀਤ ਗੁੱਜਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਹੁੰਦਿਆਂ ਹੋਏ ਵੀ, ਜਾਣਬੁੱਝ ਕੇ ਦੂਜੇ ਸੂਬਿਆਂ ਤੋਂ ਮਹਿੰਗੇ ਭਾਅ ’ਤੇ ਬੱਸਾਂ ਮੰਗਵਾਈਆਂ ਜਾ ਰਹੀਆਂ ਹਨ। ਪੰਜਾਬ ਦੀਆਂ ਟਰਾਂਸਪੋਰਟ ਕੰਪਨੀਆਂ, ਬੱਸ ਆਪਰੇਟਰਾਂ, ਲੋਕਲ ਟਰਾਂਸਪੋਰਟਰਾਂ ਨੂੰ ਟੈਂਡਰ ਪ੍ਰਕਿਰਿਆ ਤੋਂ ਬਾਹਰ ਰੱਖਿਆ ਗਿਆ, ਤਾਂ ਜੋ ਬਾਹਰੀ ਕੰਪਨੀਆਂ ਨੂੰ ਸਿੱਧਾ ਫਾਇਦਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ, ਹਰਿਆਣਾ, ਯੂ. ਪੀ. ਆਦਿ ਸੂਬਿਆਂ ਦੀਆਂ ਵੱਡੀਆਂ ਕੰਪਨੀਆਂ ਨੂੰ ਟੈਂਡਰ ਦੇ ਕੇ ਪੰਜਾਬ ਨੂੰ ਅਣਗੌਲਿਆਂ ਕਰਨਾ ਅਤਿ ਮੰਦਭਾਗਾ ਸਾਬਤ ਹੋ ਰਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਧਾਰਮਿਕ ਆਸਥਾ ’ਤੇ ਸੱਟ ਮਾਰਦਿਆਂ ਹੋਇਆਂ ਬੱਸ ਕਿਰਾਏ, ਰਹਿਣ-ਸਹਿਣ ਤੇ ਖਾਣ-ਪੀਣ ਆਦਿ ਦੇ ਟੈਂਡਰ ਆਪਣੇ ਚਹੇਤਿਆਂ ਨੂੰ ਦੇ ਕੇ ਵੱਡੀ ਕਮਿਸ਼ਨ ਖਾਣ ਦਾ ਰਾਹ ਸਿੱਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿਥੇ ਇਕ ਬੱਸ ਦਾ ਇਕ ਦਿਨ ਦਾ ਕਿਰਾਇਆ 20-25 ਹਜ਼ਾਰ ਹੈ, ਉਥੇ ਬਾਹਰੀ ਸੂਬਿਆਂ ਦੀਆਂ ਬੱਸਾਂ ਲਈ 40-45 ਹਜ਼ਾਰ ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਭੁਗਤਾਨ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਹੋਵੇ।