04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

ਨਵਾਂਸ਼ਹਿਰ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਨਵਾਂਸ਼ਹਿਰ ਵਿਖੇ ਕੀਤਾ ਗਿਆ ਸੀ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।

Ad Position 21
No active advertisement
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੌਥੇ ਦਿਨ ਖੇਡਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਤੇ ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫ਼ਸਰ ਨਾਲ ਹੋਰ। 04-10-2026
ਨਵਾਂਸ਼ਹਿਰ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਨਵਾਂਸ਼ਹਿਰ ਵਿਖੇ ਕੀਤਾ ਗਿਆ ਸੀ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਰਾਜਾ ਸਪੋਰਟਸ ਕਲੱਬ ਗੁਣਾਚੌਰ ਵਿਖੇ ਵੇਟਲਿਫਟਿੰਗ ਤੇ ਪਾਵਰਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕੁਲਜੀਤ ਸਿੰਘ ਸਰਹਾਲ, ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਵਲੋਂ ਦੋਵੇਂ ਖੇਡ ਸਥਾਨਾਂ ’ਤੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਵਲੋਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੂਬੀ ਉਪਲ ਜ਼ਿਲ੍ਹਾ ਪ੍ਰਧਾਨ ਸਪੋਰਟਸ ਵੈਲਫੇਅਰ ਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ। ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵਲੋਂ ਵੀ ਇਸ ਮੌਕੇ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਤੇ ਧੰਨਵਾਦ ਕੀਤਾ। ਰਾਜਾ ਸਪੋਰਟਸ ਕਲੱਬ ਗੁਣਾਚੌਰ ਵਿਖੇ ਹੋਏ ਵੇਟਲਿਫਟਿੰਗ ਮੁਕਾਬਲਿਆਂ ਦੌਰਾਨ ਸੰਤੋਖ ਸਿੰਘ ਚੌਹਾਨ ਅੰਤਰਰਾਸ਼ਟਰੀ ਵੇਟਲਿਫਟਰ ਤੇ ਕੋਚ, ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਤੇ ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਖਿਡਾਰੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਸਾਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਰਗਾ ਮਹੱਤਵਪੂਰਨ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਐਸ. ਐਸ. ਪੀ. ਤੁਸ਼ਾਰ ਗੁਪਤਾ ਵਲੋਂ ਹਾਈਟੈੱਕ ਨਾਕਾ ਅਸਰੋਂ ਦਾ ਨਿਰੀਖਣ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਨਵਰ ਅਰੋੜਾ ਦਾ ਸਨਮਾਨ
Ad Position 24